Darshan Barar| ਰਾਜਾ ਵੜਿੰਗ ਦਾ ਐਕਸ਼ਨ, ਸਾਬਕਾ ਵਿਧਾਇਕ ਨੂੰ ਪਾਰਟੀ 'ਚੋਂ ਕੱਢਿਆ
Darshan Barar| ਰਾਜਾ ਵੜਿੰਗ ਦਾ ਐਕਸ਼ਨ, ਸਾਬਕਾ ਵਿਧਾਇਕ ਨੂੰ ਪਾਰਟੀ 'ਚੋਂ ਕੱਢਿਆ
#DarshanSinghBrar #formerCongressMLA #expelled #antipartyactivities #PunjabCongress #RajaWarring
ਕਾਂਗਰਸ 'ਚੋਂ ਦਰਸ਼ਨ ਬਰਾੜ ਦੀ ਛੁੱਟੀ ਹੋ ਗਈ ਐ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਾਘਾਪੁਰਾਣਾ ਤੋਂ ਸਾਬਕਾ ਵਿਧਾਇਕ ਦਰਸ਼ਨ ਬਰਾੜ ਨੂੰ ਪਾਰਟੀ ਚੋਂ ਬਾਹਰ ਕੱਢ ਦਿੱਤੈ, ਇਸ ਸਬੰਧੀ ਪੰਜਾਬ ਕਾਂਗਰਸ ਪ੍ਰਧਾਨ ਦੇ ਨਾਮ ਹੇਠ ਇੱਕ ਪੱਤਰ ਜਾਰੀ ਕੀਤਾ ਗਿਐ, ਇਸ ਦੇ ਵਿੱਚ ਕਿਹੈ ਗਿਐ ਕਿ ਦਰਸ਼ਨ ਸਿੰਘ ਬਰਾੜ ਸਾਬਕਾ ਐੱਮਐੱਲਏ ਬਾਘਾਪੁਰਾਣਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਅਤੇ ਪਾਰਟੀ ਅਨੁਸਾਸ਼ਨ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਨਾਲ ਪਾਰਟੀ ਚੋਂ ਕੱਢਿਆ ਜਾਂਦੈ, ਇਸ ਤੋਂ ਪਹਿਲਾਂ ਦਰਸ਼ਨ ਬਰਾੜ ਦੇ ਬੇਟੇ ਕਮਲਜੀਤ ਬਰਾੜ ਨੂੰ ਵੀ ਪਾਰਟੀ ਚੋਂ ਬਾਹਰ ਰਸਤਾ ਵਿਖਾਇਆ ਜਾ ਚੁੱਕਿਐ, ਕਮਲਜੀਤ ਬਰਾੜ ਨੇ ਲੁਧਿਆਣਾ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜੀ ਸੀ ਅਤੇ ਉਹ ਪੰਜਵੇਂ ਸਥਾਨ ਤੇ ਰਹੇ ਨੇ, ਕਮਲਜੀਤ ਬਰਾੜ ਨੂੰ ਮਹਿਜ਼ 42500 ਵੋਟਾਂ ਹੀ ਮਿਲੀਆਂ, ਕਾਂਗਰਸ ਦੇ ਜੇਤੂ ਉਮੀਦਵਾਰ ਰਾਜਾ ਵੜਿੰਗ ਨੇ ਕਮਲਜੀਤ ਬਰਾੜ ਨੂੰ 279724 ਵੋਟਾਂ ਨਾਲ ਹਰਾਇਐ, ਪਹਿਲਾਂ ਪੁੱਤਰ ਅਤੇ ਹੁਣ ਪਿਤਾ ਨੂੰ ਵੀ ਕਾਂਗਰਸ ਪਾਰਟੀ ਨੇ ਬਾਹਰ ਦਾ ਰਸਤਾ ਵਿਖਾ ਦਿੱਤੈ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Social Media Handles: YouTube: / abpsanjha Facebook: / abpsanjha Twitter: / abpsanjha
Whatsapp Channle abpsanjha
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।