Haryana Election Results: BJP ਦੇ Krishan Kumar ਨੇ ਜਿੱਤੀ Bawal ਵਿਧਾਨ ਸਭਾ ਸੀਟ...

Continues below advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਹਰਿਆਣਾ ਦੇ ਲੋਕਾਂ ਨੇ ਸੱਚ, ਵਿਕਾਸ ਅਤੇ ਚੰਗੇ ਸ਼ਾਸਨ ਦੀ ਜਿੱਤ ਯਕੀਨੀ ਬਣਾ ਕੇ ਸੂਬੇ ਵਿੱਚ ਲਗਾਤਾਰ ਤੀਜੀ ਵਾਰ ਭਾਜਪਾ ਦੀ ਸਰਕਾਰ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਲੋਕਾਂ ਨੇ ਵਿਕਾਸ ਨੂੰ ਤਰਜੀਹ ਦਿੱਤੀ ਹੈ। ਇੱਥੇ ਭਾਜਪਾ ਹੈੱਡਕੁਆਰਟਰ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਸ਼ਾਂਤੀਪੂਰਨ ਚੋਣਾਂ ਕਰਵਾਉਣੀਆਂ ਭਾਰਤ ਦੇ ਸੰਵਿਧਾਨ ਅਤੇ ਲੋਕਤੰਤਰ ਦੀ ਜਿੱਤ ਹੈ। ਮੋਦੀ ਨੇ ਕਿਹਾ ਕਿ ਜਦੋਂ ਵੀ ਭਾਜਪਾ ਕਿਸੇ ਸੂਬੇ ’ਚ ਸਰਕਾਰ ਬਣਾਉਂਦੀ ਹੈ ਤਾਂ ਲੋਕ ਲੰਮੇ ਸਮੇਂ ਤੱਕ ਉਸ ਦਾ ਸਮਰਥਨ ਕਰਦੇ ਹਨ ਅਤੇ ਕਾਂਗਰਸ ਲਈ ‘ਨੋ ਐਂਟਰੀ’ ਦੇ ਬੋਰਡ ਲਾ ਦਿੰਦੇ ਹਨ। ਉਨ੍ਹਾਂ ਕਿਹਾ, ‘ਕਾਂਗਰਸ ਘੱਟ ਹੀ ਸੱਤਾ ਵਿੱਚ ਵਾਪਸ ਆਉਂਦੀ ਹੈ। 13 ਸਾਲ ਪਹਿਲਾਂ ਕਾਂਗਰਸ ਅਸਾਮ ਵਿੱਚ ਮੁੜ ਸੱਤਾ ਵਿੱਚ ਆਈ ਸੀ ਅਤੇ ਅਜਿਹੇ ਵੀ ਕੁੱਝ ਸੂਬੇ ਹਨ ਜਿੱਥੇ ਕਾਂਗਰਸ 60 ਸਾਲ ਬਾਅਦ ਵੀ ਮੁੜ ਸੱਤਾ ਵਿੱਚ ਨਹੀਂ ਆਈ। ਲੋਕ ਜਦੋਂ ਵੀ ਕਾਂਗਰਸ ਨੂੰ ਨਕਾਰਦੇ ਹਨ ਤਾਂ ਉਸ ਨੂੰ ਦੁਬਾਰਾ ਨਹੀਂ ਲਿਆਉਂਦੇ।’ ਉਨ੍ਹਾਂ ਕਿਹਾ ਕਿ ਹਰਿਆਣਾ ਦੇ ਲੋਕਾਂ ਨੇ ਕਮਾਲ ਕਰ ਦਿੱਤਾ ਹੈ ਅਤੇ ਹਰ ਕਿਤੇ ‘ਕਮਲ’ ਖਿੜ ਰਿਹਾ ਹੈ। ‘ਗੀਤਾ’ ਦੀ ਧਰਤੀ ’ਤੇ ਸੱਚ, ਵਿਕਾਸ ਅਤੇ ਚੰਗੇ ਸ਼ਾਸਨ ਦੀ ਜਿੱਤ ਹੋਈ ਹੈ। ਇਸੇ ਤਰ੍ਹਾਂ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਲਈ ਪਾਰਟੀ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਹਰਿਆਣਾ ਦੇ ਲੋਕਾਂ ਨੇ ਕਾਂਗਰਸ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਜੰਮੂ ਕਸ਼ਮੀਰ ਵਿੱਚ ਪਾਰਟੀ ਦੇ ਪ੍ਰਦਰਸ਼ਨ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਪਾਰਟੀ ਦਾ ਵੋਟ ਫੀਸਦ ਵਧਿਆ ਹੈ।

Continues below advertisement

JOIN US ON

Telegram