'CM ਮਾਨ Gujarat 'ਚ ਗਰਬਾ ਖੇਡ ਰਹੇ','ਪੰਜਾਬ 'ਚ ਹਾਲਾਤ ਵਿਗੜ ਰਹੇ' - Tarun Chugh
'CM ਮਾਨ ਗੁਜਰਾਤ 'ਚ ਗਰਬਾ ਖੇਡ ਰਹੇ' 'ਪੰਜਾਬ 'ਚ ਹਾਲਾਤ ਵਿਗੜ ਰਹੇ' - ਤਰੁਣ ਚੁੱਘ
Punjab News: ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਭਗਵੰਤ ਮਾਨ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵੱਖਵਾਦੀ ਤਾਕਤਾਂ ਸਿਰ ਚੁੱਕ ਰਹੀਆਂ ਹਨ ਅਤੇ ਅੱਜ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਦੋਸ਼ੀ ਦੀਪਕ ਟੀਨੂੰ ਵੀ ਪੰਜਾਬ ਪੁਲਿਸ ਦੀ ਗ੍ਰਿਫ਼ਤ ਵਿੱਚੋਂ ਫ਼ਰਾਰ ਹੋ ਗਿਆ ਹੈ। ਪੂਰਵਾਂਚਲ ਭਾਈਚਾਰੇ ਦੇ ਲੋਕਾਂ ਨੂੰ ਪਾਰਟੀ 'ਚ ਸ਼ਾਮਲ ਕਰਨ ਮੌਕੇ ਲੁਧਿਆਣਾ ਦੇ ਗਿਆਸਪੁਰਾ ਇਲਾਕੇ 'ਚ ਆਯੋਜਿਤ ਇੱਕ ਪ੍ਰੋਗਰਾਮ 'ਚ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸੂਬੇ 'ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੋ ਗਿਆ ਹੈ, ਜਿਸ ਬਾਰੇ ਉਹ ਪਹਿਲਾਂ ਹੀ ਚਿੰਤਾ ਪ੍ਰਗਟ ਕਰ ਰਿਹਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕੋਲ ਗ੍ਰਹਿ ਵਿਭਾਗ ਹੈ, ਪਰ ਉਹ ਆਪਣੀ ਜ਼ਿੰਮੇਵਾਰੀ ਚੰਗੀ ਤਰ੍ਹਾਂ ਨਹੀਂ ਨਿਭਾਅ ਰਹੇ। ਪੰਜਾਬ ਵਿੱਚ ਪਿਛਲੇ ਸਮੇਂ ਵਿੱਚ ਵੱਖਵਾਦੀ ਤਾਕਤਾਂ ਦੇ ਮੁੜ ਉਭਰਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਖ਼ਿਲਾਫ਼ ਕਾਰਵਾਈ ਕਰਨਾ ਸਿਰਫ਼ ਕੇਂਦਰ ਦੀ ਹੀ ਨਹੀਂ ਸਗੋਂ ਸੂਬਾ ਸਰਕਾਰ ਦੀ ਵੀ ਜ਼ਿੰਮੇਵਾਰੀ ਹੈ। ਉਧਰ ਭਾਜਪਾ ਆਗੂ ਤਰੁਣ ਚੁੱਘ ਨੇ 'ਆਪ' ਸਰਕਾਰ ਨੂੰ ਘੇਰਦੇ ਹੋਏ ਕਿਹਾ ਹੈ ਕਿ CM ਮਾਨ ਗੁਜਰਾਤ 'ਚ ਗਰਬਾ ਖੇਡ ਰਹੇ''ਪੰਜਾਬ 'ਚ ਹਾਲਾਤ ਵਿਗੜ ਰਹੇ ਹਨ'
#punjabnews #Punjabpolitics #tarunchugh #cmmann #bhagwantmann #kejriwal #gujarat