Operation Lotus ਬਾਰੇ Mla Sheetal Angural ਦਾ ਵੱਡਾ ਖ਼ੁਲਾਸਾ, ਖੋਲ੍ਹ ਰਹੇ ਭੇਤ

Continues below advertisement

25-25 ਕਰੋੜ ਦਾ ਲਾਲਚ ਦੇਣ ਵਿੱਚ ਅਨੁਰਾਗ ਠਾਕੁਰ ਸ਼ਾਮਲ ?,ਦੋ ਵਿਧਾਇਕਾਂ ਨੇ ਵਿਜੀਲੈਂਸ ਬਿਓਰੋ ਵਿੱਚ ਦਰਜ ਕਰਵਾਏ ਬਿਆਨ

Punjab News: ਆਮ ਆਦਮੀ ਪਾਰਟੀ  ਦੇ ਦੋ ਵਿਧਾਇਕਾਂ ਨੇ ਭਾਜਪਾ ਦੇ ਆਪਰੇਸ਼ਨ ਲੋਟਸ ਦੇ ਸਬੰਧ ਵਿੱਚ ਸੋਮਵਾਰ ਨੂੰ ਮੋਹਾਲੀ ਵਿਜੀਲੈਂਸ ਦਫਤਰ ਵਿੱਚ ਆਪਣੇ ਬਿਆਨ ਦਰਜ ਕਰਵਾਏ। ਇਨ੍ਹਾਂ ਵਿੱਚ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਸ਼ਾਮਲ ਹਨ। 

ਆਪਣੇ ਬਿਆਨ ਦਰਜ ਕਰਵਾਉਣ ਤੋਂ ਬਾਅਦ ਮੋਹਾਲੀ ਵਿਜੀਲੈਂਸ ਦਫਤਰ ਵਿੱਚ ਬਿਆਨ ਦਰਜ ਕਰਵਾਉਣ ਤੋਂ ਬਾਅਦ ਅੰਗੁਰਾਲ ਨੇ ਦਾਅਵਾ ਕੀਤਾ ਕਿ ਹਿਮਾਚਲ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਇਸ ਖੇਡ ਵਿੱਚ ਸ਼ਾਮਲ ਹਨ।

ਇਸ ਤੋਂ ਪਹਿਲਾਂ ਅੰਗੁਰਾਲ ਇਸ ਮਾਮਲੇ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਨਾਂ ਲੈ ਚੁੱਕੇ ਹਨ। ਦੋਵਾਂ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦੋ ਵਕੀਲਾਂ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਅਤੇ ਭਾਜਪਾ ਵਿੱਚ ਸ਼ਾਮਲ ਹੋਣ 'ਤੇ 25-25 ਕਰੋੜ ਰੁਪਏ ਦੇਣ ਦੀ ਪੇਸ਼ਕਸ਼ ਕੀਤੀ। 

ਹਾਲਾਂਕਿ ਅੰਗੁਰਾਲ ਅਤੇ ਅਰੋੜਾ ਨੇ ਉਨ੍ਹਾਂ ਵਕੀਲਾਂ ਦਾ ਨਾਂ ਨਹੀਂ ਦੱਸਿਆ ਜਿਨ੍ਹਾਂ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਸੀ। ਅਰੋੜਾ ਨੇ ਵਿਜੀਲੈਂਸ ਅਧਿਕਾਰੀਆਂ ਨੂੰ ਉਹ ਨੰਬਰ ਦਿੱਤਾ ਜਿਸ ਤੋਂ ਉਨ੍ਹਾਂ ਨੂੰ ਕਾਲ ਆਈ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦੋਸ਼ ਲਾਇਆ ਹੈ ਕਿ ਭਾਜਪਾ ਪੰਜਾਬ 'ਚ ਆਪ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ। ਇਨ੍ਹਾਂ ਆਗੂਆਂ ਨੇ ਦਾਅਵਾ ਕੀਤਾ ਸੀ ਕਿ 'ਆਪ' ਵਿਧਾਇਕਾਂ ਨੇ ਖ਼ੁਦ ਦੱਸਿਆ ਹੈ ਕਿ ਉਨ੍ਹਾਂ ਨੂੰ 'ਆਪ' ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਦੇ ਬਦਲੇ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ।

Continues below advertisement

JOIN US ON

Telegram