(Source: ECI/ABP News/ABP Majha)
ਵਿਧਾਨ ਸਭਾ 'ਚ ਗੂੰਜਿਆ Operation lotus ਦਾ ਮੁੱਦਾ
ਵਿਧਾਨ ਸਭਾ 'ਚ ਗੂੰਜਿਆ Operation lotus ਦਾ ਮੁੱਦਾ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸੈਸ਼ਨ ਦੇ ਅੱਜ ਚੌਥੇ ਦਿਨ ਦੀ ਕਾਰਵਾਈ ਜਾਰੀ ਹੈ। ਸ਼ੁਰੂਆਤ 'ਚ ਹੀ ਕਾਂਗਰਸ ਦੇ ਵਿਧਾਇਕਾਂ ਨੇ ‘ਆਪ’ ਦੇ ਵਿਸ਼ਵਾਸ ਮਤ ਦਾ ਵਿਰੋਧ ਕੀਤਾ ਪਰ ਕੁਝ ਦੇਰ ਬਾਅਦ ਹੰਗਾਮਾ ਸ਼ਾਂਤ ਹੋਣ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ ਅੱਗੇ ਵਧਾਇਆ ਗਿਆ। ਇਸ ਤੋਂ ਬਾਅਦ ਵਿਧਾਨ ਸਭਾ ਦੇ ਉੱਠਣ 'ਤੇ ਸਦਨ ਦੀ ਕਾਰਵਾਈ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਮਤਾ ਲਿਆਂਦਾ ਗਿਆ ਤੇ ਇਸ ਮਤੇ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਹਿਲਾਂ ਪ੍ਰਸ਼ਨ ਕਾਲ ਆਉਂਦਾ ਹੈ ਤੇ ਫਿਰ ਜ਼ੀਰੋ ਆਵਰ ਆਉਂਦਾ ਹੈ। ਇਸ ਸਬੰਧੀ ਉਨ੍ਹਾਂ ਵਿਧਾਨ ਸਭਾ ਦੇ ਸਪੀਕਰ ਨੂੰ ਸਦਨ ਦੀ ਕਾਰਵਾਈ ਸਹੀ ਢੰਗ ਨਾਲ ਚਲਾਉਣ ਦੀ ਅਪੀਲ ਕੀਤੀ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਅਸਲ ਮੁੱਦਿਆਂ 'ਤੇ ਸਦਨ 'ਚ ਚਰਚਾ ਹੋਣੀ ਚਾਹੀਦੀ ਹੈ।
ਵਿਧਾਨ ਸਭਾ ਦੇ ਸਪੀਕਰ ਨੇ ਵਿਸ਼ਵਾਸ ਮਤ 'ਤੇ ਬਹਿਸ ਕਰਨ ਵਾਲਿਆਂ ਦੀ ਸੂਚੀ ਮੰਗੀ ਹੈ ਪਰ ਵਿਸ਼ਵਾਸ ਮਤ ਤੋਂ ਪਹਿਲਾਂ ਹੀ ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ।