Headlines : Former Minister Sunder sham Arora ਰਿਸ਼ਵਤ ਦਿੰਦੇ ਰੰਗੇ ਹੱਥੀਂ ਗ੍ਰਿਫਤਾਰ, ਵੇਖੋ ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
Headlines : Former Minister Sunder sham Arora ਰਿਸ਼ਵਤ ਦਿੰਦੇ ਰੰਗੇ ਹੱਥੀਂ ਗ੍ਰਿਫਤਾਰ, ਵੇਖੋ ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
Sunder Sham Arora Arrested: ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਬਚਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਨੂੰ 1 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਬਿਊਰੋ ਨੇ ਦੇਰ ਰਾਤ ਕਾਬੂ ਕੀਤਾ ਹੈ।
7th Pay Commission: ਕੇਂਦਰ ਸਰਕਾਰ ਨੇ ਦਿੱਤਾ ਦਿਵਾਲੀ ਦਾ ਤੋਹਫ਼ਾ
ਕੇਂਦਰ ਸਰਕਾਰ ਨੇ ਅਜਿਹੇ ਕਰਮਚਾਰੀਆਂ ਨੂੰ ਦਿਵਾਲੀ 'ਤੇ ਤੋਹਫਾ ਵੀ ਦਿੱਤਾ ਹੈ ਜੋ 6ਵੇਂ ਅਤੇ 7ਵੇਂ ਤਨਖਾਹ ਕਮਿਸ਼ਨ (6th or 7th Pay Commission) ਤਹਿਤ ਤਨਖਾਹ ਲੈ ਰਹੇ ਹਨ। ਉਨ੍ਹਾਂ ਮੁਲਾਜ਼ਮਾਂ ਦਾ ਡੀਏ ਵੀ ਵਧਾ ਦਿੱਤਾ ਗਿਆ ਹੈ। ਵਿੱਤ ਮੰਤਰਾਲੇ ਦੇ ਦਫ਼ਤਰੀ ਮੈਮੋਰੰਡਮ ਅਨੁਸਾਰ, ਛੇਵੇਂ ਤਨਖਾਹ ਕਮਿਸ਼ਨ ਤਹਿਤ ਡੀਏ 203 ਫ਼ੀਸਦੀ ਮਿਲ ਰਿਹਾ ਸੀ, ਜਿਸ ਨੂੰ ਵਧਾ ਕੇ 212 ਫ਼ੀਸਦੀ ਕਰ ਦਿੱਤਾ ਗਿਆ ਹੈ। ਤਨਖਾਹ ਵਿੱਚ ਇਹ ਵਾਧਾ 1 ਜੁਲਾਈ 2022 ਤੋਂ ਲਾਗੂ ਹੋਵੇਗਾ।
Milk Price Hiked : ਅੱਜ ਤੋਂ ਲਾਗੂ ਹੋਈਆਂ ਵੇਰਕਾ ਦੁੱਧ ਦੀਆਂ ਵਧੀਆਂ ਕੀਮਤਾਂ
ਤਿਉਹਾਰਾਂ ਦੇ ਸੀਜ਼ਨ ਵਿੱਚ ਵੇਰਕਾ ਨੇ ਇੱਕ ਵਾਰ ਫਿਰ ਦੁੱਧ ਦੀ ਕੀਮਤ ਵਧਾ ਦਿੱਤੀ ਹੈ। ਵੇਰਕਾ ਨੇ ਇੱਕ ਕਿਲੋ ਦੁੱਧ ਦੀ ਕੀਮਤ 'ਚ ਦੋ ਰੁਪਏ ਦਾ ਵਾਧਾ ਕੀਤਾ ਹੈ, ਜਦਕਿ ਅੱਧੇ ਕਿਲੋ ਦੇ ਪੈਕੇਟ ਵਿੱਚ ਇੱਕ ਰੁਪਏ ਦਾ ਵਾਧਾ ਕੀਤਾ ਗਿਆ ਹੈ। ਦੁੱਧ ਦੀਆਂ ਨਵੀਆਂ ਕੀਮਤਾਂ ਅੱਜ ਤੋਂ (16 ਅਕਤੂਬਰ) ਤੋਂ ਲਾਗੂ ਹੋਣਗੀਆਂ।