AAP ਨੇ Punjab 'ਚ ਦਿੱਤਾ BJP ਨੂੰ ਝਟਕਾ,Himachal ਤੇ Gujarat election 'ਚ ਕਰੇਗੀ BP ਨੂੰ ਨੁਕਸਾਨ?

Continues below advertisement

AAP ਨੇ Punjab 'ਚ ਦਿੱਤਾ BJP ਨੂੰ ਝਟਕਾ,Himachal ਤੇ Gujarat election 'ਚ ਕਰੇਗੀ BP ਨੂੰ ਨੁਕਸਾਨ?

ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਬੀਜੇਪੀ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਦੇ ਸਾਬਕਾ ਮੰਤਰੀ ਤੇ ਬੀਜੇਪੀ ਲੀਡਰ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਵਿਜੀਲੈਂਸ ਦੇ ਏਆਈਜੀ ਨੂੰ ਰਿਸ਼ਵਤ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਅਰੋੜਾ ਪਹਿਲਾਂ ਕਾਂਗਰਸ 'ਚ ਸਨ ਤੇ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਰਹਿੰਦੇ ਕੈਬਨਿਟ ਮੰਤਰੀ ਸਨ। ਕੁਝ ਦਿਨ ਪਹਿਲਾਂ ਉਹ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਸਨ।

ਦੱਸ ਦਈਏ ਕਿ ਹਿਮਾਚਲ ਤੇ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੀਜੇਪੀ ਦਿੱਲੀ ਅੰਦਰ ਆਮ ਆਦਮੀ ਪਾਰਟੀ ਨੂੰ ਭ੍ਰਿਸ਼ਟਾਚਾਰ ਦੇ ਨਾਂ ਉੱਪਰ ਨਿਸ਼ਾਨਾ ਬਣਾ ਰਹੀ ਹੈ। ਆਮ ਆਦਮੀ ਪਾਰਟੀ ਦੇ ਕਈ ਲੀਡਰਾਂ ਉੱਪਰ ਸੀਬੀਆਈ ਤੇ ਈਡੀ ਨੇ ਸ਼ਿਕੰਜਾ ਕੱਸਿਆ ਹੋਇਆ ਹੈ। ਅਜਿਹੇ ਵਿੱਚ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਬੀਜੇਪੀ ਨੂੰ ਵੱਡੀ ਸੱਟ ਮਾਰਨ ਦੀ ਕੋਸ਼ਿਸ਼ ਕੀਤੀ ਹੈ। 

ਇਹ ਵੀ ਦਿਲਚਸਪ ਹੈ ਕਿ ਅੱਜ ਜਦੋਂ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫਤਾਰ ਕੀਤਾ ਗਿਆ ਤਾਂ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਗੁਜਰਾਤ ਦੌਰੇ ਉੱਪਰ ਹਨ। ਇਸ ਲਈ ਆਮ ਆਦਮੀ ਪਾਰਟੀ ਪੰਜਾਬ ਵਾਲੇ ਐਕਸ਼ਨ ਦਾ ਗੁਜਰਾਤ ਵਿੱਚ ਪ੍ਰਚਾਰ ਕਰੇਗੀ ਜਿਸ ਨਾਲ ਬੀਜੇਪੀ ਨੂੰ ਝਟਕਾ ਲੱਗੇਗਾ। 

ਇਲਜ਼ਾਮ ਹਨ ਕਿ ਸੁੰਦਰ ਸ਼ਾਮ ਅਰੋੜਾ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਅਧਿਕਾਰੀ ਨੂੰ 1 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ। ਉਹ 50 ਲੱਖ ਰੁਪਏ ਐਡਵਾਂਸ ਲੈ ਕੇ ਚੰਡੀਗੜ੍ਹ ਪਹੁੰਚੇ, ਜਿੱਥੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।

Continues below advertisement

JOIN US ON

Telegram