By-Election Results: ਆਦਮਪੁਰ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਭਵਿਆ ਬਿਸ਼ਨੋਈ ਦੀ ਜਿੱਤ, ਇਨੈਲੋ ਤੇ ਆਪ ਦੀ ਜ਼ਮਾਨਤ ਜਬਤ
By-Election Results: ਆਦਮਪੁਰ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਭਵਿਆ ਬਿਸ਼ਨੋਈ ਦੀ ਜਿੱਤ, ਇਨੈਲੋ ਤੇ ਆਪ ਦੀ ਜ਼ਮਾਨਤ ਜਬਤ
ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੀ ਆਦਮਪੁਰ ਵਿਧਾਨ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਭਵਿਆ ਬਿਸ਼ਨੋਈ ਨੇ ਜ਼ਿਮਨੀ ਚੋਣ ਜਿੱਤ ਲਈ ਹੈ। ਉਹ 16,606 ਵੋਟਾਂ ਨਾਲ ਜਿੱਤੇ ਹਨ। ਭਵਿਆ ਸਾਬਕਾ ਮੁੱਖ ਮੰਤਰੀ ਭਜਨ ਲਾਲ ਪਰਿਵਾਰ ਦੀ ਤੀਜੀ ਪੀੜ੍ਹੀ ਵਿੱਚੋਂ ਹਨ। ਜਿੱਤ ਦਾ ਪਤਾ ਲੱਗਦਿਆਂ ਹੀ ਭਵਿਆ ਦੇ ਸਮਰਥਕਾਂ ਨੇ ਪਟਾਕੇ ਚਲਾ ਕੇ ਨਾਅਰੇਬਾਜ਼ੀ ਕਰਕੇ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ।
ਪਿਛਲੀ ਵਾਰ ਉਨ੍ਹਾਂ ਦੇ ਪਿਤਾ ਕੁਲਦੀਪ ਬਿਸ਼ਨੋਈ ਇੱਥੋਂ ਜਿੱਤੇ ਸਨ। ਹਾਲਾਂਕਿ ਉਨ੍ਹਾਂ ਨੇ ਕਾਂਗਰਸ ਛੱਡਣ ਤੋਂ ਬਾਅਦ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਇਹ ਉਪ ਚੋਣ ਹੋਣੀ ਸੀ।
ਬਿਸ਼ਨੋਈ ਦੀ ਜਿੱਤ ਤੋਂ ਬਾਅਦ ਹਰਿਆਣਾ ਦੇ ਕੈਬਨਿਟ ਮੰਤਰੀ ਚੌਧਰੀ ਰਣਜੀਤ ਸਿੰਘ ਚੌਟਾਲਾ ਦਾ ਵੱਡਾ ਬਿਆਨ ਆਇਆ ਹੈ। ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਦੱਸਿਆ ਕਿ ਆਦਮਪੁਰ ਉਪ ਚੋਣ ਵਿੱਚ ਭਾਜਪਾ ਉਮੀਦਵਾਰ ਭਵਿਆ ਬਿਸ਼ਨੋਈ 16000 ਤੋਂ ਵੱਧ ਵੋਟਾਂ ਨਾਲ ਜੇਤੂ ਰਹੇ ਹਨ। ਉਨ੍ਹਾਂ ਕਿਹਾ ਕਿ ਆਦਮਪੁਰ ਦੇ ਲੋਕਾਂ ਨੇ ਕਾਂਗਰਸ, ਇਨੈਲੋ ਅਤੇ ‘ਆਪ’ ਨੂੰ ਨਕਾਰ ਦਿੱਤਾ ਹੈ। ਆਦਮਪੁਰ ਦੇ ਲੋਕਾਂ ਨੇ ਵਿਕਾਸ ਦੇ ਮੁੱਦੇ ਤੇ ਭਾਜਪਾ ਦਾ ਸਾਥ ਦਿੱਤਾ ਹੈ।
ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਕਿਹਾ ਕਿ ‘ਆਪ’ ਅਤੇ ਇਨੈਲੋ ਦਾ ਕੋਈ ਆਧਾਰ ਨਹੀਂ ਬਚਿਆ ਹੈ। 'ਆਪ' ਅਤੇ ਇਨੈਲੋ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਕੁਲਦੀਪ ਬਿਸ਼ਨੋਈ ਕੁਝ ਦਿਨ ਪਹਿਲਾਂ ਕਾਂਗਰਸ ਦੇ ਵਿਧਾਇਕ ਸਨ ਅਤੇ ਹੁਣ ਉਨ੍ਹਾਂ ਦਾ ਪੁੱਤਰ ਭਾਜਪਾ ਦੀ ਟਿਕਟ 'ਤੇ ਵਿਧਾਇਕ ਬਣਨ ਜਾ ਰਿਹਾ ਹੈ, ਇਹ ਭਾਜਪਾ ਲਈ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਆਦਮਪੁਰ ਸੀਟ ਤੋਂ ਪਹਿਲੀ ਵਾਰ ਭਾਜਪਾ ਦਾ ਉਮੀਦਵਾਰ ਜਿੱਤਿਆ ਹੈ, ਜਿਸ ਲਈ ਭਾਜਪਾ ਵਧਾਈ ਦੀ ਹੱਕਦਾਰ ਹੈ। ਭਾਜਪਾ ਦੀ ਟੀਮ ਨੇ ਜਿਸ ਤਰ੍ਹਾਂ ਇਹ ਚੋਣ ਲੜੀ ਹੈ, ਉਹ ਵਧਾਈ ਦੀ ਹੱਕਦਾਰ ਹੈ।