Bibi Jagir Kaur: ਬੀਬੀ ਜਗੀਰ ਕੌਰ ਦੀ ਮੁੱਢਲੀ ਮੈਂਬਰਸ਼ਿਪ ਵੀ ਖਾਰਜ, ਵਰਕਰਾਂ ਨੂੰ ਬੀਬੀ ਤੋਂ ਦੂਰ ਰਹਿਣ ਦੀ ਹਦਾਇਤ
Bibi Jagir Kaur: ਬੀਬੀ ਜਗੀਰ ਕੌਰ ਦੀ ਮੁੱਢਲੀ ਮੈਂਬਰਸ਼ਿਪ ਵੀ ਖਾਰਜ, ਵਰਕਰਾਂ ਨੂੰ ਬੀਬੀ ਤੋਂ ਦੂਰ ਰਹਿਣ ਦੀ ਹਦਾਇਤ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਬਾਗ਼ੀ ਹੋਈ ਬੀਬੀ ਜਗੀਰ ਕੌਰ ਨੂੰ ਪਾਰਟੀ ’ਚੋਂ ਬਾਹਰ ਕੱਢ ਦਿੱਤਾ ਹੈ। ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਹ ਐਲਾਨ ਕੀਤਾ।
ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ’ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਖ਼ਾਰਜ ਕਰ ਦਿੱਤਾ ਗਿਆ ਹੈ। ਪਾਰਟੀ ਵੱਲੋਂ ਆਪਣੇ ਵਰਕਰਾਂ ਨੂੰ ਵੀ ਕਿਹਾ ਗਿਆ ਹੈ ਕਿ ਹੁਣ ਬੀਬੀ ਜਗੀਰ ਕੌਰ ਨਾਲ ਕੋਈ ਵੀ ਗੱਲਬਾਤ ਨਾ ਕੀਤੀ ਜਾਵੇ।
ਅਨੁਸ਼ਾਸਨੀ ਕਮੇਟੀ ਮੈਂਬਰ ਵਿਰਸਾ ਸਿੰਘ ਵਲਟੋਹਾ ਨੇ ਦਾਅਵਾ ਕੀਤਾ ਕਿ ਭਾਜਪਾ ਆਗੂ ਤੇ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਪਾਰਟੀ ਤੇ ਸ਼੍ਰੋਮਣੀ ਕਮੇਟੀ ਦਰਮਿਆਨ ਪਾੜ ਪਾਉਣ ਦੀਆਂ ਵਿਉਂਤਾਂ ਘੜ ਰਹੇ ਹਨ। ਵਲਟੋਹਾ ਨੇ ਕਿਹਾ ਕਿ ਬੀਬੀ ਦੀਆਂ ਗਤੀਵਿਧੀਆਂ ਪਾਰਟੀ ਵਿਰੋਧੀ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਤਿੰਨ ਵਾਰ ਮੌਕਾ ਦੇਣ ਦੇ ਬਾਵਜੂਦ ਵੀ ਉਨ੍ਹਾਂ ਦੇ ਤੇਵਰ ਹਮੇਸ਼ਾ ਬਾਗ਼ੀ ਬਣੇ ਰਹੇ ਹਨ।
Tags :
Sukhbir Singh Badal Shiromani Akali Dal Bibi Jagir Kaur PUNJAB NEWS Punjab Government Sgpc Sgpc Election 2022 Party Out Virsa Singh Valtoha