Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
ਪੰਜਾਬ ਪੁਲਿਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਆਗੂ ਕੰਚਨਪ੍ਰੀਤ ਕੌਰ ਖਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਅੱਜ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਾਣਕਾਰੀ ਅਨੁਸਾਰ, ਮਹਿਲਾ ਆਗੂ ਦੀ ਝਬਾਲ ਵਿਖੇ ਦਰਜ 208/25 ਨੰਬਰ FIR ਤਹਿਤ ਗ੍ਰਿਫ਼ਤਾਰੀ ਵਿਖਾਈ ਗਈ ਹੈ। ਦੱਸ ਦਈਏ ਕਿ ਕੰਚਨਪ੍ਰੀਤ ਕੌਰ ਦੀ ਅੱਜ ਮਜੀਠਾ ਥਾਣੇ ਵਿੱਚ ਪੇਸ਼ੀ ਸੀ, ਜਿਸ ਨੂੰ ਲੈ ਕੇ ਪੁਲਿਸ ਵੱਲੋਂ ਵੱਡੀ ਗਿਣਤੀ ਵਿੱਚ ਸੁਰੱਖਿਆ ਨੂੰ ਲੈ ਕੇ ਤੈਨਾਤੀ ਕੀਤੀ ਗਈ ਸੀ। ਜਾਣਕਾਰੀ ਅਨੁਸਾਰ, ਕੰਚਨਪ੍ਰੀਤ ਕੌਰ ਦੀ ਗ੍ਰਿਫਤਾਰੀ ਪੁਲਿਸ ਵੱਲੋਂ ਸ਼ੁੱਕਰਵਾਰ ਲਗਭਗ 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕੀਤੀ ਗਈ। ਦੱਸ ਦਈਏ ਕਿ ਕੰਚਨਪ੍ਰੀਤ ਕੌਰ ਅੱਜ ਦੁਪਹਿਰ 12 ਵਜੇ ਦੇ ਕਰੀਬ ਮਜੀਠਾ ਪੁਲਿਸ ਸਟੇਸ਼ਨ ਪਹੁੰਚੀ, ਜਿੱਥੇ ਉਸ ਤੋਂ ਪੁੱਛਗਿੱਛ ਕੀਤੀ ਗਈ। ਬਾਅਦ ਵਿੱਚ ਉਸਨੂੰ ਸ਼ਾਮ 5:30 ਵਜੇ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਦੀ ਪੁਸ਼ਟੀ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕੀਤੀ। ਉਸਨੂੰ ਕੱਲ੍ਹ ਅੰਮ੍ਰਿਤਸਰ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

















