Mulakat jangla |ਵਿਚਾਲੇ ਹੋਵੇਗਾ ਮੁਲਾਕਾਤ ਜੰਗਲਾ,ਦੋਵੇਂ ਪਾਸੇ ਹੋਣਗੇ ਮੁੱਖ ਮੰਤਰੀ !
Mulakat jangla |ਵਿਚਾਲੇ ਹੋਵੇਗਾ ਮੁਲਾਕਾਤ ਜੰਗਲਾ,ਦੋਵੇਂ ਪਾਸੇ ਹੋਣਗੇ ਮੁੱਖ ਮੰਤਰੀ !
#mulakatjangla #Punjab #chiefminister #BhagwantMann #Tihar #AAP #ArvindKejriwal #Delhi #abpsanjha #abplive
ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੇ ਤਿਹਾੜ ਜੇਲ੍ਹ ਨੂੰ ਪੱਤਰ ਲਿਖ ਕੇ ਮਿਲਣ ਦੀ ਇਜਾਜ਼ਤ ਮੰਗੀ ਸੀ। ਇਸ ’ਤੇ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਮੀਟਿੰਗ ਗਰਿੱਲ ਹੇਠ ਆਮ ਮੁਲਾਕਾਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਕੇਜਰੀਵਾਲ ਕਥਿਤ ਸ਼ਰਾਬ ਘੁਟਾਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ।ਪੰਜਾਬ ਦੇ ਮੁੱਖ ਮੰਤਰੀ ਨੂੰ ਮੁਲਾਕਾਤ ਦੀ ਇਜਾਜ਼ਤ ਦਿੰਦੇ ਹੋਏ ਜੇਲ੍ਹ ਪ੍ਰਸ਼ਾਸਨ ਨੇ ਕਿਹਾ ਕਿ ਉਹ ਆਮ ਮੁਲਾਕਾਤੀ ਵਾਂਗ ਕੇਜਰੀਵਾਲ ਨੂੰ ਮਿਲ ਸਕਦੇ ਹਨ। ਇਸ ਵਿਚ ਜਿਸ ਨਿਯਮ ਤਹਿਤ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ, ਉਸ ਨੂੰ 'ਮੁਲਾਕਾਤ ਜੰਗਲਾ' ਦੱਸਿਆ ਗਿਆ ਹੈ। ਇਸ ਵਿੱਚ ਇੱਕ ਲੋਹੇ ਦਾ ਜਾਲ ਹੈ ਜੋ ਜੇਲ੍ਹ ਦੇ ਅੰਦਰ ਇੱਕ ਕਮਰੇ ਵਿੱਚ ਕੈਦੀ ਨੂੰ ਮੁਲਾਕਾਤੀ ਤੋਂ ਵੱਖ ਕਰਦਾ ਹੈ। ਇੱਕ ਮੁਲਾਕਾਤੀ ਅਤੇ ਇੱਕ ਹਵਾਲਾਤੀ ਜਾਲੀ ਦੇ ਵੱਖ-ਵੱਖ ਪਾਸਿਆਂ 'ਤੇ ਬੈਠ ਸਕਦੇ ਹਨ ਅਤੇ ਇੱਕ ਦੂਜੇ ਨਾਲ ਗੱਲ ਕਰ ਸਕਦੇ ਹਨ।ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਕੇਜਰੀਵਾਲ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਸੀ |