CM Maan ਇਸ਼ਤਿਹਾਰਬਾਜ਼ੀ 'ਤੇ ਫਜ਼ੂਲ ਖ਼ਰਚੀ ਨਾ ਕਰੋ - Daljit Cheema (SAD)
CM Maan ਇਸ਼ਤਿਹਾਰਬਾਜ਼ੀ 'ਤੇ ਫਜ਼ੂਲ ਖ਼ਰਚੀ ਨਾ ਕਰੋ - Daljit Cheema (SAD)
ਚੰਡੀਗੜ੍ਹ: ਚੰਡੀਗੜ੍ਹ ਪੀਜੀਆਈ ਨੇ ਪੰਜਾਬ ਦੇ ਆਯੂਸ਼ਮਾਨ ਸਕੀਮ ਵਾਲੇ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਹੈ, ਕਿਉਂਕਿ ਪੰਜਾਬ ਨੇ 16 ਕਰੋੜ ਦੀ ਅਦਾਇਗੀ ਨਹੀਂ ਕੀਤੀ। ਇਹ ਰਕਮ 21 ਦਸੰਬਰ, 2021 ਤੋਂ ਬਕਾਇਆ ਹੈ। ਇਸ ਲਈ ਪੀਜੀਆਈ ਨੇ ਪੰਜਾਬ ਸਰਕਾਰ ਨੂੰ ਵਾਰ-ਵਾਰ ਰੀਮਾਈਂਡਰ ਭੇਜੇ। ਆਯੁਸ਼ਮਾਨ ਸਕੀਮ ਤਹਿਤ ਪੀਜੀਆਈ ਨੇ 1 ਅਗਸਤ ਤੋਂ ਮਰੀਜ਼ਾਂ ਦੇ ਇਲਾਜ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸੇ ਤਰ੍ਹਾਂ ਸੈਕਟਰ 32 ਦੇ ਸਰਕਾਰੀ ਹਸਪਤਾਲ ਨੇ ਵੀ ਪੈਸੇ ਨਾ ਮਿਲਣ ਕਾਰਨ ਇਲਾਜ ਬੰਦ ਕਰ ਦਿੱਤਾ ਹੈ।
ਸੁਖਬੀਰ ਸਿੰਘ ਬਾਦਲ ਨੇ ਵੀ ਟਵੀਟ ਕਰਦਿਆਂ ਕਿਹਾ ਕਿ ਇਹ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਸੇਵਾਵਾਂ ਨੂੰ ਲੈ ਕੇ ਅਸਲ ਵਚਨਬੱਧਤਾ ਹੈ। ਹੁਣ PGI Chd & Pb ਹਸਪਤਾਲਾਂ ਨੇ #AyushmanBharat ਤਹਿਤ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਹੈ। ਮੈਂ ਭਗਵੰਤ ਨੂੰ ਸਲਾਹ ਦਿੰਦਾ ਹਾਂ ਕਿ ਉਹ ਇਸ਼ਤਿਹਾਰਾਂ 'ਤੇ ਧਿਆਨ ਕੇਂਦਰਿਤ ਕਰਨ ਤੇ ਇਹ ਯਕੀਨੀ ਬਣਾਉਣ ਕਿ Pbis ਨੂੰ ਉਨ੍ਹਾਂ ਦੇ ਡਾਕਟਰੀ ਖਰਚਿਆਂ ਲਈ ਫੰਡ ਮੁਹੱਈਆ ਕਰਨ ਵਿੱਚ ਸਰਕਾਰ ਦੀ ਅਸਫਲਤਾ ਕਾਰਨ ਨੁਕਸਾਨ ਨਾ ਹੋਵੇ।
ਦੱਸ ਦਈਏ ਕਿ ਪੰਜਾਬ ਵਿੱਚ ਆਯੁਸ਼ਮਾਨ ਭਾਰਤ ਯੋਜਨਾ ਦਾ ਦਿਵਾਲਾ ਨਿਕਲ ਚੁੱਕਾ ਹੈ। ਇਸ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਸਰਕਾਰ ਪੀਜੀਆਈ ਚੰਡੀਗੜ੍ਹ ਨੂੰ 16 ਕਰੋੜ ਦੇ ਸੱਤ ਮਹੀਨਿਆਂ ਦੇ ਬਕਾਏ ਅਦਾ ਨਹੀਂ ਕਰ ਸਕੀ। ਇਸ ਕਾਰਨ ਪੀਜੀਆਈ ਚੰਡੀਗੜ੍ਹ ਨੇ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਹੈ।
ਪੀਜੀਆਈ ਇਸ ਸਕੀਮ ਤਹਿਤ ਪੰਜਾਬ ਦੇ 1200 ਤੋਂ 1400 ਮਰੀਜ਼ਾਂ ਦਾ ਇਲਾਜ ਕਰਦਾ ਹੈ। 'ਦ ਟ੍ਰਿਬਿਊਨ' ਦੀ ਰਿਪੋਰਟ ਮੁਤਾਬਕ ਪੰਜਾਬ ਦੇ ਸਿਹਤ ਸਕੱਤਰ ਅਜੇ ਸ਼ਰਮਾ ਨੇ ਕਿਹਾ ਕਿ ਪੀਜੀਆਈ ਨੂੰ ਇੱਕ ਹਫ਼ਤੇ ਵਿੱਚ ਇਸ ਦੀ ਅਦਾਇਗੀ ਕਰ ਦਿੱਤੀ ਜਾਵੇਗੀ। ਅਜੈ ਸ਼ਰਮਾ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਸਰਕਾਰ ਦਾ 300 ਕਰੋੜ ਰੁਪਏ ਬਕਾਇਆ ਹੈ। ਮਾਮਲਾ ਵਿੱਤ ਵਿਭਾਗ ਕੋਲ ਹੈ ਤੇ ਉਮੀਦ ਹੈ ਕਿ ਇੱਕ ਹਫ਼ਤੇ ਵਿੱਚ ਬਕਾਏ ਦਾ ਭੁਗਤਾਨ ਕਰ ਦਿੱਤਾ ਜਾਵੇਗਾ।