ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਵੱਡੇ ਫੈਸਲਿਆਂ ਤੇ ਲੱਗੇਗੀ ਮੋਹਰ
ਪੰਜਾਬ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ 13 ਮਾਰਚ ਯਾਨੀਕਿ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੱਦੀ ਗਈ ਹੈ। ਭਾਵੇਂ ਇਸ ਮੀਟਿੰਗ ਦਾ ਅਧਿਕਾਤ ਏਜੰਡਾ ਮੌਕੇ ਉੱਤੇ ਹੀ ਜਾਰੀ ਕੀਤਾ ਜਾਵੇਗਾ, ਪਰ ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿੱਚ ਬਜਟ ਸੈਸ਼ਨ ਦੀਆਂ ਤਰੀਕਾਂ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਦੇ ਨਾਲ ਹੀ ਇਹ ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਸਰਕਾਰ ਲੋਕਾਂ ਲਈ ਕੁਝ ਹੋਰ ਸਹੂਲਤਾਂ ਦਾ ਐਲਾਨ ਕਰ ਸਕਦੀ ਹੈ।
ਮੰਤਰੀ ਮੰਡਲ ਦੀ ਮੀਟਿੰਗ ਵਿਚ ਨਸ਼ਿਆਂ ਵਿਰੁਧ ਚੱਲ ਰਹੀ ਮੁਹਿੰਮ ਦਾ ਵੀ ਮੁੱਖ ਮੰਤਰੀ ਵਲੋਂ ਜਾਇਜ਼ਾ ਲਿਆ ਜਾਵੇਗਾ ਅਤੇ ਇਸ ਨੂੰ ਹੋਰ ਅੱਗੇ ਵਧਾਉਣ ਲਈ ਵਿਚਾਰ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲੋਕਾਂ ਨੂੰ ਰਾਹਤ ਦੇਣ ਵਾਲਾ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ। ਸੂਬੇ ਦੀ ਵਿੱਤੀ ਹਾਲਤ ਉਪਰ ਵੀ ਚਰਚਾ ਹੋਣ ਦੇ ਆਸਾਰ ਹਨ।






















