Raja Warring| ਆਸ਼ੂ ਦੇ ਹੱਕ 'ਚ ਆਏ ਵੜਿੰਗ, ਈਡੀ ਦੀ ਕਾਰਵਾਈ 'ਤੇ ਚੁੱਕੇ ਸਵਾਲ
Raja Warring| ਆਸ਼ੂ ਦੇ ਹੱਕ 'ਚ ਆਏ ਵੜਿੰਗ, ਈਡੀ ਦੀ ਕਾਰਵਾਈ 'ਤੇ ਚੁੱਕੇ ਸਵਾਲ
#RajaWarring #BharatBhushanAshu #ed #Congress #PunjabCongress #BhagwantMann #cmmann #ABPSanjha #ABPLIVE
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਨੂੰ ਬਦਲਾਖੋਰੀ ਦੀ ਰਾਜਨੀਤੀ ਦੱਸਿਐ, ਪਿਛਲੇ ਦਿਨੀਂ ਈਡੀ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਸੀ, ਪੰਜਾਬ ਦੀਆਂ ਮੰਡੀਆਂ ’ਚ ਲੇਬਰ ਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਕਰੋੜਾਂ ਰੁਪਏ ਦੇ ਘਪਲੇ ਦਾ ਇਲਜ਼ਾਮ ਐ, ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਪਲੇਟਫੌਮ ਐਕਸ ਰਾਹੀਂ ਕਿਹਾ ਕਿ ਉਹ ਗ੍ਰਿਫ਼ਤਾਰੀ ਦੀ ਨਿਖੇਧੀ ਕਰਦੇ ਨੇ, ਭਰੋਸਾ ਦਿੱਤਾ ਕਿ ਉਹ ਇਸ ਘੜੀ ਵਿੱਚ ਉਨ੍ਹਾਂ ਦੇ ਨਾਲ ਖੜੇ ਨੇ, ਰਾਜਾ ਵੜਿੰਗ ਨੇ ਕਿਹਾ ਕਿ ਇਹ ਬਦਲਾਖੋਰੀ ਦੀ ਰਾਜਨੀਤੀ ਸੱਚ ਅਤੇ ਨਿਆਂ ਲਈ ਲੜਨ ਤੋਂ ਨਹੀਂ ਰੋਕ ਸਕੇਗੀ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਨੇ ਜਲੰਧਰ ਦਫ਼ਤਰ ਵਿੱਚ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਸੀ, ਕਿਹਾ ਗਿਐ ਕਿ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਐ, ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸਨ ਤਾਂ ਉਨ੍ਹਾਂ ’ਤੇ ਕਰੋੜਾਂ ਰੁਪਏ ਦੇ ਟੈਂਡਰਾਂ ’ਚ ਘਪਲੇ ਦੇ ਇਲਜ਼ਾਮ ਲੱਗੇ ਸਨ, ਇਹ ਮਾਮਲਾ ਸਭ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਚੁੱਕਿਆ ਸੀ, ਇਸ ਤੋਂ ਬਾਅਦ ਈਡੀ ਨੇ ਇਸ ਮਾਮਲੇ ਨਾਲ ਸਬੰਧਤ ਦਸਤਾਵੇਜ਼ ਮੰਗੇ ਸਨ ਅਤੇ ਆਪਣੇ ਪੱਧਰ ’ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।