ਜ਼ਿਮਨੀ ਚੋਣਾ ਦਾ ਹੋਇਆ ਐਲਾਨ, ਗਿੱਦੜਬਾਹਾ ਸੀਟ ਦੀ ਕੀ ਹੈ ਤਿਆਰੀ?

Continues below advertisement

ਜ਼ਿਮਨੀ ਚੋਣਾ ਦਾ ਹੋਇਆ ਐਲਾਨ, ਗਿੱਦੜਬਾਹਾ ਸੀਟ ਦੀ ਕੀ ਹੈ ਤਿਆਰੀ?

ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਤਾਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਤਾਰੀਕਾਂ ਦਾ ਐਲਾਨ ਮੁੱਖ ਚੋਣ ਕਮਿਸ਼ਨ ਰਾਜੀਵ ਕੁਮਾਰ ਨੇ ਕੀਤਾ ਹੈ। ਦੱਸ ਦਈਏ ਕਿ ਪੰਜਾਬ ਵਿੱਚ ਚੋਣਾਂ 13 ਨਵੰਬਰ ਨੂੰ ਪੈਣਗੀਆਂ  ਜਿਨ੍ਹਾਂ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਜ਼ਿਕਰ ਕਰ ਦਈਏ ਕਿ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਤੇ ਚੱਬੇਵਾਲ ਵਿੱਚ ਜ਼ਿਮਨੀ ਚੋਣਾਂ ਹੋ ਜਾ ਰਹੀਆਂ ਹਨ।ਦੱਸ ਦਈਏ ਕਿ ਪੰਜਾਬ ਦੀਆਂ ਉਨ੍ਹਾਂ 4 ਸੀਟਾਂ 'ਤੇ ਚੋਣਾਂ ਹੋਣੀਆਂ ਹਨ ਜਿੱਥੋਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਉਨ੍ਹਾਂ ਵਿਧਾਨ ਸਭਾ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਬਰਨਾਲਾ ਤੋਂ ਵਿਧਾਇਕ ਰਹੇ ਗੁਰਮੀਤ ਸਿੰਘ ਮੀਤ ਹੇਅਰ ਹੁਣ ਸੰਗਰੂਰ ਤੋਂ ਸੰਸਦ ਮੈਂਬਰ ਹਨ। ਇਸ ਦੇ ਨਾਲ ਹੀ ਗਿੱਦੜਬਾਹਾ ਤੋਂ ਸਾਬਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ, ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਤੋਂ ਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣ ਗਏ ਹਨ।

Continues below advertisement

JOIN US ON

Telegram