Sukhbir Badal ਨੇ ਲੋਕ ਸਭਾ ਚੋਣ ਨਾ ਲੜਨ ਦਾ ਫੈਸਲਾ ਕਿਉਂ ਲਿਆ ?

Continues below advertisement

Sukhbir Badal ਨੇ ਲੋਕ ਸਭਾ ਚੋਣ ਨਾ ਲੜਨ ਦਾ ਫੈਸਲਾ ਕਿਉਂ ਲਿਆ ?

#Loksabhaelection #Sukhbirbadal #Akalidal #CMMann #Bhagwantmann #AAP #Arvindkejriwal #PMModi #Punjab #BJP #abpsanjha #abpLive

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਬਾਦਲ ਨੇ ਪਾਰਟੀ ਆਗੂਆਂ, ਜ਼ਿਲ੍ਹਾ ਪਾਰਟੀ ਪ੍ਰਧਾਨਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਸੂਬਾਈ ਸੰਸਦੀ ਸੀਟ ਲਈ ਉਮੀਦਵਾਰਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਇੱਕ ਦਿਨ ਚੱਲੀ ਮੀਟਿੰਗ ਤੋਂ ਬਾਅਦ ਐਲਾਨ ਕੀਤਾ ਕਿ ਉਹ ਲੋਕ ਸਭਾ ਚੋਣਾ ਨਹੀਂ ਲੜਣਗੇ। ਪੱਤਰਕਾਰਾਂ ਵੱਲੋਂ ਪੱਛੇ ਗਏ ਸਵਾਲ ਦੇ ਜਵਾਬ 'ਚ ਸੁਖਬੀਰ ਸਿੰਘ ਬਾਦਲ ਨੇ ਇਸ ਗੱਲ ਦਾ ਖੁਲਾਸਾ ਕੀਤਾ ਹੈ,ਉੱਥੇ ਹੀ ਦੂਜੇ ਪਾਸੇ ਹਾਲੇ ਤੱਕ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸੇ ਵੀ ਉਮੀਦ ਵਾਰ ਦੇ ਨਾਮ ਦਾ ਐਲਾਨ ਨਹੀਂ ਕੀਤਾ ਗਿਆ। ਇਸ ਨੂੰ ਲੈ ਕੇ ਬਾਦਲ ਨੇ ਕਿਹਾ ਕਿ ਸੰਭਾਵਿਤ ਉਮੀਦਵਾਰਾਂ ਦੇ ਨਾਵਾਂ 'ਤੇ ਚਰਚਾ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਲੋਕ ਸਭਾ ਚੋਣਾਂ ਇਕੱਲਿਆਂ ਲੜ ਰਿਹਾ ਹੈ ਕਿਉਂਕਿ ਪਾਰਟੀ ਭਾਜਪਾ ਨਾਲ ਗਠਜੋੜ ਨਹੀਂ ਕਰ ਸਕੀ।  ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਸੱਤ ਗੇੜਾਂ ਵਾਲੀਆਂ ਆਮ ਚੋਣਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ। ਸ਼੍ਰੋਮਣੀ ਅਕਾਲੀ ਦਲ ਨੇ ਹੁਣ ਰੱਦ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸਤੰਬਰ 2020 ਵਿੱਚ ਭਾਜਪਾ ਦੀ ਅਗਵਾਈ ਵਾਲੇ ਰਾਸ਼ਟਰੀ ਜਮਹੂਰੀ ਗਠਜੋੜ (ਐਨਡੀਏ) ਨਾਲ ਸਬੰਧ ਤੋੜ ਲਏ ਸਨ। ਦੋਵਾਂ ਪਾਰਟੀਆਂ ਨੇ 1996 ਵਿੱਚ ਗਠਜੋੜ ਕੀਤਾ ਸੀ ਅਤੇ ਇਕੱਠੇ ਚੋਣ ਲੜਦੇ ਰਹੇ। 2019 ਵਿੱਚ, ਉਹਨਾਂ  ਪੰਜਾਬ ਵਿੱਚ ਦੋ-ਦੋ ਲੋਕ ਸਭਾ ਸੀਟਾਂ ਜਿੱਤੀਆਂ।

Continues below advertisement

JOIN US ON

Telegram