Sukhpal Khaira| ਖਹਿਰਾ ਨੇ ਅੰਮ੍ਰਿਤਪਾਲ ਲਈ ਚੁੱਕੀ ਆਵਾਜ਼, ਕੋਸੀ ਸਰਕਾਰ
Sukhpal Khaira| ਖਹਿਰਾ ਨੇ ਅੰਮ੍ਰਿਤਪਾਲ ਲਈ ਚੁੱਕੀ ਆਵਾਜ਼, ਕੋਸੀ ਸਰਕਾਰ
#SukhpalKhaira #AmritpalSingh #KhadurSahib #BhagwantMann #cmmann #CharanjitChanni #ABPSanjha #ABPLIVE
ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੇ ਇੱਕ ਵਾਰ ਫਿਰ ਅੰਮ੍ਰਿਤਪਾਲ ਸਿੰਘ ਲਈ ਆਵਾਜ਼ ਚੁੱਕੀ ਐ, ਉਨ੍ਹਾਂ ਇਹ ਤਸਵੀਰ ਆਪਣੇ ਸੋਸ਼ਲ ਮੀਡੀਆ ਹੈਂਡਲ ਐਕਸ ਤੇ ਸ਼ੇਅਰ ਕੀਤੀ ਐ, ਇਸ ਤਸਵੀਰ ਵਿੱਚ ਸੰਸਦ ਬਾਹਰ ਆਮ ਆਦਮੀ ਪਾਰਟੀ ਦੇ ਐੱਮਪੀਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ਦੀ ਮੰਗ ਕਰ ਰਹੇ ਨੇ, ਖਹਿਰਾ ਨੇ ਕਿਹਾ ਕਿ ਕੇਜਰੀਵਾਲ ਤੇ ਗੰਭੀਰ ਇਲਜ਼ਾਮ ਨੇ, ਉਨ੍ਹਾਂ ਪੁੱਛਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਪੱਸ਼ਟ ਕਰਨ ਕਿ ਅੰਮ੍ਰਿਤਪਾਲ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਕਿਹੜੇ ਇਲਜ਼ਾਮ ਨੇ, ਕਿਉਂਕਿ ਉਨ੍ਹਾਂ ਦੀ ਐੱਨਐੱਸਏ ਤਹਿਤ ਨਜ਼ਰਬੰਦੀ ਵਧਾਈ ਗਈ ਐ, ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੇਜਰੀਵਾਲ ਲਈ ਮੋਦੀ ਸਰਕਾਰ ਤੇ ਬਦਲਾਖੋਰੀ ਦੀ ਰਾਜਨੀਤੀ ਦਾ ਇਲਜ਼ਾਮ ਲਾ ਰਹੀ ਐ, ਖਹਿਰਾ ਮੁਤਾਬਕ ਮਾਨ ਸਰਕਾਰ ਅੰਮ੍ਰਿਤਪਾਲ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਕਾਰਵਾਈ ਕਰਕੇ ਕੀ ਉਸੇ ਤਰ੍ਹਾਂ ਦੀ ਬਦਲਾਖੋਰੀ ਨਹੀਂ ਕਰ ਰਹੀ, ਇਹ ਪਹਿਲੀ ਵਾਰ ਨਹੀਂ ਜਦੋਂ ਸੁਖਪਾਲ ਖਹਿਰਾ ਨੇ ਅੰਮ੍ਰਿਤਪਾਲ ਅਤੇ ਉਨ੍ਹਾਂ ਦੀ ਸਾਥੀਆਂ ਲਈ ਆਵਾਜ਼ ਚੁੱਕੀ ਹੋਵੇ, ਇਸ ਤੋਂ ਪਹਿਲਾਂ ਖਹਿਰਾ ਮਾਨ ਸਰਕਾਰ ਦੀ ਇਸ ਕਾਰਵਾਈ ਦਾ ਵਿਰੋਧ ਕਰ ਚੁੱਕੇ ਨੇ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।