Supreme Court ਨੇ Arvind Kejriwal ਨੂੰ ਦਿੱਤੀ ਜ਼ਮਾਨਤ | Abp Sanjha

Continues below advertisement

Supreme Court ਨੇ Arvind Kejriwal ਨੂੰ ਦਿੱਤੀ ਜ਼ਮਾਨਤ | Abp Sanjha

ਸ਼ਰਾਬ ਘਪਲੇ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ ਕੇਜਰੀਵਾਲ ਨੂੰ 10 ਲੱਖ ਰੁਪਏ ਦੇ 2 ਮੁਚਲਕਿਆਂ 'ਤੇ ਜ਼ਮਾਨਤ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸ਼ਰਤ ਵੀ ਰੱਖੀ ਗਈ ਹੈ ਕਿ ਉਹ ਆਪਣੇ ਕੇਸ ਨੂੰ ਲੈਕੇ ਕਿਸੇ ਨਾਲ ਕੋਈ ਗੱਲਬਾਤ ਨਹੀਂ ਕਰਨਗੇ।

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵਿੱਚ ਪਿਛਲੀ ਸੁਣਵਾਈ ਦੌਰਾਨ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਸੀ, "ਸੀਬੀਆਈ ਨੇ ਸੁਪਰੀਮ ਕੋਰਟ ਤੋਂ ਈਡੀ ਕੇਸ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਹੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੇ ਇਸ ਤੋਂ ਪਹਿਲਾਂ ਸੀਐਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਸੀ। ਇਹ ਗ੍ਰਿਫਤਾਰੀ ਗਲਤ ਭਾਵਨਾਵਾਂ ਤੋਂ ਪ੍ਰੇਰਿਤ ਹੈ। ਇਸ ਕਰਕੇ ਅਰਵਿੰਦ ਕੇਜਰੀਵਾਲ ਜ਼ਮਾਨਤ ਲੈਣ ਦੇ ਹੱਕਦਾਰ ਹਨ। ਇਸ ਦੌਰਾਨ ਉਨ੍ਹਾਂ ਨੇ ਪੁੱਛਿਆ ਸੀ ਕਿ ਸੀਬੀਆਈ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਇੰਨੇ ਲੰਬੇ ਸਮੇਂ ਤੱਕ ਗ੍ਰਿਫਤਾਰ ਕਿਉਂ ਨਹੀਂ ਕੀਤਾ ਅਤੇ ਈਡੀ ਨਾਲ ਸਬੰਧਤ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਹੀ ਉਨ੍ਹਾਂ ਨੂੰ ਅਚਾਨਕ ਗ੍ਰਿਫਤਾਰ ਕੀਤਾ ਗਿਆ ਸੀ।"

Continues below advertisement

JOIN US ON

Telegram