Sangrur News | ਜ਼ਹਿਰੀਲੀ ਸ਼ਰਾਬ ਦਾ ਕਹਿਰ ਜਾਰੀ, ਮੌਤਾਂ ਦਾ ਅੰਕੜਾ ਵਧਿਆ
Sangrur News | ਜ਼ਹਿਰੀਲੀ ਸ਼ਰਾਬ ਦਾ ਕਹਿਰ ਜਾਰੀ, ਮੌਤਾਂ ਦਾ ਅੰਕੜਾ ਵਧਿਆ
#Sangrur #Sunam #Rajawarring #Hoochtragedy #Sangrur #Dirba #Harpalcheema #CMMann #Punjabpolice #abpsanjha #abplive
ਮੁੱਖ ਮੰਤਰੀ ਭਗਵੰਤ ਮਾਨ ਦੇ ਜਿਲ੍ਹੇ ਸੰਗਰੂਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸ਼ੁੱਕਰਵਾਰ ਨੂੰ ਹੋਰ ਲੋਕਾਂ ਦੀ ਮੌਤ ਹੋ ਗਈ। ਇਸ ਨਾਲ ਮਰਨ ਵਾਲਿਆਂ ਦੀ ਗਿਣਤੀ 14 ਹੋ ਗਈ ਹੈ। ਇਸ ਤੋਂ ਇਲਾਵਾ ਸੰਗਰੂਰ ਅਤੇ ਪਟਿਆਲਾ ਵਿੱਚ 31 ਲੋਕ ਅਜੇ ਵੀ ਜ਼ੇਰੇ ਇਲਾਜ ਹਨ। ਮਰਨ ਵਾਲੇ ਜ਼ਿਆਦਾਤਰ ਲੋਕ ਸੁਨਾਮ ਹਲਕੇ ਅਧੀਨ ਪੈਂਦੇ ਟਿੱਬੀ ਰਵਿਦਾਸਪੁਰਾ ਦੇ ਵਸਨੀਕ ਸਨ।ਪੁਲਿਸ ਨੇ ਸ਼ੁੱਕਰਵਾਰ ਨੂੰ ਚਾਰ ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਦੱਸ ਦੇਈਏ ਕਿ ਜ਼ਹਿਰੀਲੀ ਸ਼ਰਾਬ ਬਣਾਉਣ ਵਾਲੇ ਸਰਗਨਾ ਸਮੇਤ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।






















