Manpreet Singh Badal | ਵਿਜੀਲੈਂਸ ਨਹੀਂ ਛੱਡ ਰਹੀ ਮਨਪ੍ਰੀਤ ਬਾਦਲ ਦਾ ਪਿੱਛਾ, ਜ਼ਮਾਨਤ ਮਿਲਣ ਤੋਂ ਬਾਅਦ ਮੁੜ ਕੀਤਾ ਤਲਬ

Continues below advertisement

Manpreet Singh Badal | ਵਿਜੀਲੈਂਸ ਨਹੀਂ ਛੱਡ ਰਹੀ ਮਨਪ੍ਰੀਤ ਬਾਦਲ ਦਾ ਪਿੱਛਾ, ਜ਼ਮਾਨਤ ਮਿਲਣ ਤੋਂ ਬਾਅਦ ਮੁੜ ਕੀਤਾ ਤਲਬ

#Punjab #Manpreetbadal #Vigilance #Latestnews #Abplive

ਸਾਬਕਾ ਵਿੱਤ ਮੰਤਰੀ ਪੰਜਾਬ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਜੋਕਿ ਭਾਵੇਂ ਹਾਈਕੋਰਟ ਤੋਂ ਜ਼ਮਾਨਤ ਮਿਲਣ ਕਰਕੇ ਕੁੱਝ ਸੁੱਖ ਦਾ ਸਾਹ ਲੈ ਰਹੇ ਨੇ ਪਰ ਵਿਜੀਲੈਂਸ ਨੇ ਹਾਲੇ ਵੀ ਉਨ੍ਹਾਂ ਦਾ ਪਿੱਛਾ ਨਹੀਂ ਛੱਡਿਆ। ਜ਼ਮਾਨਤ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਬਠਿੰਡਾ ਨੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਨੂੰ ਇੱਕ ਹੋਰ ਸੰਮਨ ਜਾਰੀ ਕੀਤਾ ਹੈ। ਅਤੇ ਕਿਹਾ ਹੈ ਕਿ ਉਹ ਸੋਮਵਾਰ ਯਾਨੀ 23 ਅਕਤੂਬਰ ਨੂੰ ਸਵੇਰੇ 10.30 ਵਜੇ ਤੱਕ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਦੇ ਦਫ਼ਤਰ ਵਿੱਚ ਹਾਜ਼ਰ ਹੋਣ।
ਦੱਸ ਦਈਏ ਕਿ ਵਿਜੀਲੈਂਸ ਨੇ ਪਲਾਟ ਖਰੀਦ ਮਾਮਲੇ ਵਿਚ ਸਰਕਾਰ ਨੂੰ 65 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਪੀਸੀਐਸ ਅਧਿਕਾਰੀ ਵਿਕਰਮਜੀਤ ਸਿੰਘ ਸ਼ੇਰਗਿੱਲ, ਅਸਟੇਟ ਅਫ਼ਸਰ ਪੰਕਜ ਕਾਲੀਆ ਸਮੇਤ ਛੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ।
ਵਿਭਾਗ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪਲਾਟ ਵਿੱਚ ਘੋਟਾਲੇ ਵਿੱਚ ਹੋਰ ਅਹਿਮ ਤੱਥ ਸਾਹਮਣੇ ਆਉਣ ਕਾਰਨ ਮਨਪ੍ਰੀਤ ਸਿੰਘ ਬਾਦਲ ਤੋਂ ਪੁੱਛਗਿੱਛ ਕਰਨੀ ਬਹੁਤ ਜਰੂਰੀ ਹੈ ਭਾਵੇਂ ਅਦਾਲਤ ਨੇ ਜ਼ਮਾਨਤ ਦੇਕੇ ਉਨ੍ਹਾਂ ਨੂੰ ਰਾਹਤ ਦਿੱਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਉਨ੍ਹਾਂ ਦਾ ਪਾਸਪੋਰਟ ਵੀ ਜਮ੍ਹਾ ਕਰਵਾਉਣਾ ਹੋਵੇਗਾ।

Continues below advertisement

JOIN US ON

Telegram