ਕੀ ਪੰਜਾਬ ਵਿੱਚ ਕਾਂਗਰਸ ਅਤੇ AAP ਦਾ ਹੋਵੇਗਾ ਗਠਜੋੜ ?
ਅਰਵਿੰਦ ਕੇਜਰੀਵਾਲ ਦੇ ਇਸ ਬਿਆਨ ਨੇ ਪੰਜਾਬ ਦਾ ਸਿਆਸੀ ਪਾਰਾ ਚੜ੍ਹਾ ਦਿੱਤੈ, ਹੁਣ ਸਵਾਲ ਉੱਠਦੈ ਕੀ ਪੰਜਾਬ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਇਕੱਠਿਆਂ ਲੜਨਗੇ ? ਪਰ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਲੀਡਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਤੋਂ ਸਾਫ਼ ਇਨਕਾਰ ਕਰ ਰਹੇ ਨੇ, ਜਿਨ੍ਹਾਂ ਦਾ ਕਹਿਣੈ ਕਿ ਅਜਿਹਾ ਤਾਂ ਬਿਲਕੁਲ ਨਹੀਂ ਹੋਵੇਗਾ, ਬਿਨ੍ਹਾਂ ਸ਼ੱਕ ਪੰਜਾਬ ਕਾਂਗਰਸ ਲਈ ਪੰਜਾਬ ਵਿੱਚ ਆਮ ਆਦਮੀ ਪਾਰਟੀ ਨਾਲ ਗਠਜੋੜ ਆਸਾਨ ਨਹੀਂ, ਆਮ ਆਦਮੀ ਪਾਰਟੀ ਪੰਜਾਬ ਵਿੱਚ ਸੱਤਾ 'ਚ ਐ ਅਤੇ ਕਾਂਗਰਸ ਮੁੱਖ ਵਿਰੋਧੀ ਧਿਰ, ਫਿਰ ਇਹ ਗਠਜੋੜ ਕਿਵੇਂ ਸੰਭਵ ਐ, ਮੁੱਖ ਵਿਰੋਧੀ ਧਿਰ ਹੋਣ ਦੇ ਨਾਤੇ ਕਾਂਗਰਸ ਨੇ ਆਮ ਆਦਮੀ ਪਾਰਟੀ ਨੂੰ ਹਰ ਵੱਡੇ ਤੋਂ ਵੱਡੇ ਅਤੇ ਛੋਟੇ ਤੋਂ ਛੋਟੇ ਮੁੱਦੇ 'ਤੇ ਘੇਰਨ ਦੀ ਕੋਸ਼ਿਸ਼ ਕੀਤੀ ਐ, ਗਠਜੋੜ ਬਾਅਦ ਫਿਰ ਇਹ ਕਿਵੇਂ ਹੋਵੇਗਾ,

















