Sukhpal Khaira case | ਫਿਲਹਾਲ...ਖਹਿਰਾ ਖ਼ਿਲਾਫ ਮੁਕੱਦਮਾ ਅੱਗੇ ਨਹੀਂ ਵਧਾਏਗੀ ਸਰਕਾਰ
Sukhpal Khaira case | ਫਿਲਹਾਲ...ਖਹਿਰਾ ਖ਼ਿਲਾਫ ਮੁਕੱਦਮਾ ਅੱਗੇ ਨਹੀਂ ਵਧਾਏਗੀ ਸਰਕਾਰ
#sukhpalsinghkhaira #Khaira #cmmann #bhagwantmann #drugcase #punjab #supremecourt #abplive #abpsanjha ਪੰਜਾਬ ਸਰਕਾਰ ਨੇ ਕੱਲ੍ਹ ਸੁਪਰੀਮ ਕੋਰਟ ਵਿੱਚ ਕਿਹਾ ਕਿ ਉਹ ਫਿਲਹਾਲ 2015 ਦੇ ਡਰੱਗਜ਼ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਮੁਕੱਦਮਾ ਅੱਗੇ ਨਹੀਂ ਵਧਾਏਗੀ, ਨਿਊਜ਼ ਏਜੰਸੀ ਪੀਟੀਆਈ ਦੀ ਖ਼ਬਰ ਮੁਤਾਬਿਕ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸਿਧਾਰਥ ਦਵੇ ਨੇ ਜਸਟਿਸ ਬੇਲਾ ਐੱਮ ਤ੍ਰਿਵੇਦੀ ਅਤੇ ਜਸਟਿਸ ਪੰਕਜ ਮਿੱਤਲ ਦੇ ਬੈਂਚ ਨੂੰ ਦੱਸਿਆ ਕਿ ਉਨ੍ਹਾਂ ਕੋਲ ਅਦਾਲਤ ਨੂੰ ਸੂਚਿਤ ਕਰਨ ਦੇ ਨਿਰਦੇਸ਼ ਹਨ ਕਿ ਸੂਬਾ ਸਰਕਾਰ ਖਹਿਰਾ ਦੀ ਪਟੀਸ਼ਨ ਦੀ ਸੁਣਵਾਈ ਦੀ ਅਗਲੀ ਤਰੀਕ ਤੱਕ ਉਸ ਖ਼ਿਲਾਫ਼ ਮੁਕੱਦਮਾ ਅੱਗੇ ਨਹੀਂ ਵਧਾਏਗੀ। ਇਸ ਤੋਂ ਬਾਅਦ ਬੈਂਚ ਨੇ ਮਾਮਲੇ ਨੂੰ ਚਾਰ ਹਫ਼ਤੇ ਬਾਅਦ ਸੁਣਵਾਈ ਲਈ ਸੂਚੀਬੱਧ ਕਰ ਦਿੱਤਾ। ਸਿਖ਼ਰਲੀ ਅਦਾਲਤ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ 4 ਜਨਵਰੀ ਦੇ ਉਸ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਖਹਿਰਾ ਦੀ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ।ਸੁਖਪਾਲ ਸਿੰਘ ਖਹਿਰਾ ਨੂੰ 28 ਸਤੰਬਰ 2023 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ 2015 ਦੇ ਡਰੱਗ ਕੇਸ 'ਚ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਹੋਈ ਸੀ , ਇਹ ਮਾਮਲਾ ਡਰੱਗਜ਼ ਨਾਲ ਜੁੜਿਆ ਹੋਇਆ ਹੈ ਅਤੇ ਇਸ ਸਬੰਧੀ ਮਾਰਚ 2015 ਵਿੱਚ ਜਲਾਲਾਬਾਦ ਸਦਰ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਇਸ ਮਾਮਲੇ ਵਿੱਚ 31 ਅਕਤੂਬਰ 2017 ਨੂੰ ਫਾਜ਼ਿਲਕਾ ਅਦਾਲਤ ਨੇ ਨੌਂ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਸੀ, ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਕਿਲੋ ਹੈਰੋਇਨ, 24 ਸੋਨੇ ਦੇ ਬਿਸਕੁਟ, ਇੱਕ ਦੇਸੀ ਪਿਸਤੌਲ ਅਤੇ ਦੋ ਸਿਮ ਕਾਰਡ ਬਰਾਮਦ ਕੀਤੇ ਸਨ। ਇਸੇ ਮਾਮਲੇ ਵਿੱਚ ਫਾਜ਼ਿਲਕਾ ਅਦਾਲਤ ਨੇ ਖਹਿਰਾ ਨੂੰ 30 ਨਵੰਬਰ 2017 ਨੂੰ ਮੁਲਜ਼ਮ ਵਜੋਂ ਤਲਬ ਕੀਤਾ ਸੀ।