Punjab Budget 2022: 'ਆਪ' ਸਰਕਾਰ ਦੇ ਬਜਟ 'ਚ ਸਿਹਤ ਖੇਤਰ ਲਈ 4731 ਕਰੋੜ ਦਾ ਐਲਾਨ

Continues below advertisement

Punjab Budget 2022: ਪੰਜਾਬ ਸਰਕਾਰ (Punjab Government) ਨੇ ਬਜਟ ਵਿੱਚ ਸਿਹਤ ਲਈ 4731 ਕਰੋੜ ਰੱਖੇ ਹਨ। ਇਹ ਪਹਿਲਾਂ ਦੇ ਬਜਟ ਨਾਲੋਂ 23.80% ਵੱਧ ਹੈ। ਸਰਕਾਰ ਨੇ 117 ਮੁਹੱਲਾ ਕਲੀਨਿਕਾਂ (Mohalla Clinics) ਲਈ 77 ਕਰੋੜ ਰੁਪਏ ਰੱਖੇ ਹਨ। ਸਰਕਾਰ ਨੇ ਐਲਾਨ ਕੀਤਾ ਹੈ ਕਿ ਦੁਰਘਟਨਾ ਵਿੱਚ ਜ਼ਖਮੀਆਂ ਦਾ ਇਲਾਜ ਮੁਫਤ ਹੋਏਗਾ। ਇਸ ਦੇ ਨਾਲ ਹੀ ਜੋ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਏਗਾ, ਉਸ ਨੂੰ ਸਨਮਾਨਤ ਕੀਤਾ ਜਾਵੇਗਾ। ਇਸ ਲਈ ਦਿੱਲੀ ਵਾਂਗ ਫ਼ਰਿਸ਼ਤੇ ਸਕੀਮ ਜਾਰੀ। ਇਸ ਤੋਂ ਇਲਾਵਾ 5 ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ (new medical colleges) ਖੋਲ੍ਹੇ ਜਾਣਗੇ। ਮੈਡੀਕਲ ਸਿੱਖਿਆ ਲਈ 1033 ਕਰੋੜ ਰੱਖੇ ਗਏ ਹਨ। ਸੰਗਰੂਰ ਦੇ ਮੈਡੀਕਲ ਕਾਲਜ ਲਈ 50 ਕਰੋੜ ਰੁਪਏ ਰੱਖੇ ਹਨ।

Continues below advertisement

JOIN US ON

Telegram