ਪੜਚੋਲ ਕਰੋ
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
ਲੁਧਿਆਣਾ ਵਿੱਚ ਇੱਕ ਪਿਜ਼ਾ ਆਊਟਲੈੱਟ ’ਤੇ ਫਾਇਰਿੰਗ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿੱਚ ਚਰਚਾ ਦਾ ਮਾਹੌਲ ਹੈ। ਜਾਣਕਾਰੀ ਮੁਤਾਬਕ, ਪਿਜ਼ਾ ਆਊਟਲੈੱਟ ਦੇ ਬਾਹਰ ਕੁਝ ਹੀ ਸਕਿੰਟਾਂ ਵਿੱਚ ਤਿੰਨ ਗੋਲੀਆਂ ਚਲਾਈਆਂ ਗਈਆਂ। ਘਟਨਾ ਨਾਲ ਜੁੜੀ CCTV ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਦੇ ਆਧਾਰ ’ਤੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਸਬੰਧੀ ਜਾਣਕਾਰੀ ਇਕੱਠੀ ਕੀਤੀ ਅਤੇ CCTV ਕੈਮਰਿਆਂ ਦੀ ਰਿਕਾਰਡਿੰਗ ਨੂੰ ਖੰਗਾਲਿਆ ਜਾ ਰਿਹਾ ਹੈ। ਫਾਇਰਿੰਗ ਦੇ ਕਾਰਨਾਂ ਅਤੇ ਮੁਲਜ਼ਮਾਂ ਦੀ ਪਛਾਣ ਨੂੰ ਲੈ ਕੇ ਜਾਂਚ ਜਾਰੀ ਹੈ। ਪੁਲਿਸ ਵੱਲੋਂ ਮਾਮਲੇ ਦੇ ਹਰ ਪੱਖ ਦੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਵੇਖੋ
Advertisement
Advertisement
















