PanchayatElection ਅਦਾਲਤ ਵਿੱਚ 300 ਹੋਰ ਪੰਚਾਇਤਾਂ ਦੇ ਮੁੱਦੇ ਸੋਮਵਾਰ ਨੂੰ ਹੋਵੇਗੀ ਸੁਣਵਾਈ |Highcourt|AbpSanjha
PanchayatElection ਅਦਾਲਤ ਵਿੱਚ 300 ਹੋਰ ਪੰਚਾਇਤਾਂ ਦੇ ਮੁੱਦੇ ਸੋਮਵਾਰ ਨੂੰ ਹੋਵੇਗੀ ਸੁਣਵਾਈ |Highcourt|AbpSanjhaਪੰਚਾਇਤੀ ਚੋਣਾਂ ਨੂੰ ਲੈ ਅੱਜ ਹਾਈਕੋਰਟ ਦੇ ਵਿੱਚ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਹਾਈਕੋਰਟ ਨੇ 9 ਅਕਤੂਬਰ ਨੂੰ 275 ਪੰਚਾਇਤਾਂ ਦੀਆਂ ਚੋਣਾਂ ਇੱਕੋ ਵੇਲੇ ਕਰਾਉਣ 'ਤੇ ਰੋਕ ਲਗਾਉਣ ਦੇ ਫੈਸਲੇ 'ਤੇ ਇਤਰਾਜ਼ ਪ੍ਰਗਟਾਇਆ ਹੈ। ਇਸ ਤੋਂ ਇਲਾਵਾ ਅਦਾਲਤ ਨੇ ਕਿਹਾ ਕਿ ਸੰਯੁਕਤ ਪਟੀਸ਼ਨ ਦੇ ਆਧਾਰ 'ਤੇ ਚੋਣਾਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣਾ ਸਹੀ ਨਹੀਂ ਹੈ। ਕੋਰਟ ਨੇ ਕਿਹਾ ਕਿ ਪੰਚਾਇਤ ਦੇ ਹਰ ਮਸਲੇ ਦੀ ਸੁਣਵਾਈ ਕੀਤੀ ਜਾਏਗੀ ਅਤੇ ਫਿਰ ਹੀ ਕੋਈ ਫੈਸਲਾ ਲਿਆ ਜਾਏਗਾ। ਸਾਰੀਆਂ ਰਿੱਟ ਪਟੀਸ਼ਨਾਂ ਦੀ ਸੁਣਵਾਈ ਹੁਣ ਸੋਮਵਾਰ ਯਾਨੀਕਿ 14 ਅਕਤੂਬਰ ਨੂੰ ਹੋਵੇਗੀ । ਸੋਮਵਾਰ ਨੂੰ ਅਦਾਲਤ ਵਿੱਚ 300 ਹੋਰ ਪੰਚਾਇਤਾਂ ਦੇ ਮੁੱਦੇ ਇੱਕ-ਇੱਕ ਕਰਕੇ ਸੁਣੇ ਜਾਣਗੇ।9 ਅਕਤੂਬਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਦੀਆਂ ਕੁਝ ਪੰਚਾਇਤਾਂ ਦੀਆਂ ਚੋਣਾਂ ʼਤੇ ਰੋਕ ਲਗਾ ਦਿੱਤੀ ਸੀ ਅਤੇ ਇੱਥੇ 15 ਅਕਤੂਬਰ ਨੂੰ ਚੋਣਾਂ ਨਹੀਂ ਹੋਣਗੀਆਂ।ਦਰਅਸਲ, ਪੰਜਾਬ ਵਿੱਚ 25 ਸਤੰਬਰ ਨੂੰ ਪੰਚਾਇਤੀ ਚੋਣਾਂ ਦਾ ਐਲਾਨ ਹੋਣ ਮਗਰੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਚੋਣ ਨਾਲ ਸਬੰਧਿਤ ਹਿੰਸਾ ਅਤੇ ਧੱਕੇਸ਼ਾਹੀ ਦੀਆਂ ਖ਼ਬਰਾਂ ਦੇਖਣ-ਸੁਣਨ ਨੂੰ ਮਿਲਣ ਲੱਗੀਆਂ ਹਨ।