Sikander Singh Maluka ਸਮੇਤ 4 ਸਾਬਕਾ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸੌਂਪਿਆ ਸਪੱਸ਼ਟੀਕਰਨ
Sikander Singh Maluka ਸਮੇਤ 4 ਸਾਬਕਾ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸੌਂਪਿਆ ਸਪੱਸ਼ਟੀਕਰਨ
ਮਲੂਕਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਦਿੱਤਾ ਸਪੱਸ਼ਟੀਕਰਨ
4 ਹੋਰ ਸਾਬਕਾ ਮੰਤਰੀਆਂ ਨੇ ਦਿੱਤਾ ਸਪੱਸ਼ਟੀਕਰਨ
ਸਰਵਣ ਸਿੰਘ ਫ਼ਿਲੌਰ, ਹੀਰਾ ਸਿੰਘ ਗਾਬੜੀਆ ਨੇ ਵੀ ਦਿੱਤਾ ਪੱਤਰ
ਉਪਿੰਦਰਜੀਤ ਕੌਰ ਨੇ ਦਿੱਤਾ ਲਿਖ਼ਤੀ ਸਪੱਸ਼ਟੀਕਰਨ
ਸਾਬਕਾ ਮੰਤਰੀ ਤੇ ਬਾਗ਼ੀ ਅਕਾਲੀ ਨੇਤਾ ਸਿਕੰਦਰ ਸਿੰਘ ਮਲੂਕਾ ਸਮੇਤ 4 ਸਾਬਕਾ ਮੰਤਰੀਆਂ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਪਸ਼ਟੀਕਰਨ ਦਿੱਤਾ ਗਿਆ ਹੈ |
ਸਿਕੰਦਰ ਸਿੰਘ ਮਲੂਕਾ ਦਾ ਕਹਿਣਾ ਹੈ ਕਿ ਇਹ ਮਾਮਲਾ ਹੁਣ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਆ ਗਿਆ ਹੈ
ਜੋ ਵੀ ਸਿੰਘ ਸਾਹਿਬਾਨ ਫ਼ੈਸਲਾ ਕਰਨਗੇ ਉਹ ਉਨ੍ਹਾਂ ਨੂੰ ਖਿੜੇ ਮੱਥੇ ਸਵੀਕਾਰ ਹੈ |
ਇਸ ਦੌਰਾਨ ਉਨ੍ਹਾਂ ਨਾਲ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਵੀ ਮੌਜੂਦ ਸਨ |
ਜਿਨ੍ਹਾਂ ਦਾ ਕਹਿਣਾ ਹੈ ਕਿ 2016 ਚ ਉਹ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਗਏ ਸਨ |
ਤੇ ਅਕਾਲੀ ਸਰਕਾਰ ਦੇ ਕਾਰਜਕਾਲ ਸਮੇਂ ਹੋਈਆਂ ਗ਼ਲਤੀਆਂ ਦੀ ਜ਼ਿੰਮੇਵਾਰੀ ਹੁਣ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਲੈ ਚੁੱਕੇ ਹਨ |
ਇਸ ਲਈ ਸਿੰਘ ਸਾਹਿਬਾਂ ਦਾ ਹਰ ਹੂਕਮ ਉਨ੍ਹਾਂ ਨੂੰ ਮਨਜ਼ੂਰ ਹੈ |
ਉਥੇ ਹੀ ਡਾਕਟਰ ਉਪਿੰਦਰਜੀਤ ਕੌਰ ਨੇ ਵੀ ਆਪਣਾ ਸਪਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਭੇਜ ਦਿੱਤਾ ਹੈ | ਉਹਨਾਂ ਨੇ ਆਪਣਾ ਮੈਡੀਕਲ ਦੀ ਭੇਜਿਆ ਹੈ ਤੇ ਇਹ ਦੱਸਿਆ ਕਿ ਉਹ ਚੱਲਣ ਫਿਰਨ 'ਚ ਅਸਮਰਥ ਹਨ ਇਸ ਲਈ ਉਹਨਾਂ ਦਾ ਭੇਜਿਆ ਹੋਇਆ ਸਪਸ਼ਟੀਕਰਨ ਪ੍ਰਵਾਨ ਕਰ ਲਿਆ ਜਾਵੇ।
ਜ਼ਿਕਰ ਏ ਖ਼ਾਸ ਹੈ ਕਿ 30 ਅਗਸਤ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਉੱਥੇ ਹੀ 17 ਸਾਬਕਾ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਵੀ ਕਿਹਾ ਗਿਆ ਸੀ | ਇਸੇ ਆਦੇਸ਼ ਨੂੰ ਮੰਨਦਿਆਂ ਜਿੱਥੇ ਪਿਛਲੇ ਦਿਨੀਂ 10 ਸਾਬਕਾ ਮੰਤਰੀ ਪਹਿਲਾਂ ਹੀ ਆਪਣਾ ਸਪਸ਼ਟੀਕਰਨ ਦੇ ਚੁੱਕੇ ਹਨ।