ਛੱਤ ਡਿੱਗਣ ਕਾਰਨ ਇੱਕ ਹੀ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
ਇਥੇ ਤੜਕਸਾਰ ਵਾਪਰੀ ਇਕ ਘਟਨਾ ਵਿਚ ਘਰ ਦੀ ਛੱਤ ਡਿੱਗਣ ਕਾਰਨ ਇੱਕ ਹੀ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ। ਹਾਦਸੇ ਸਮੇਂ ਪਰਿਵਾਰਕ ਮੈਂਬਰ ਛੱਤ ਹੇਠਾਂ ਸੁੱਤੇ ਪਏ ਸਨ। ਪੁਲੀਸ ਨੇ ਦੱਸਿਆ ਕਿ ਇਹ ਘਟਨਾ ਪਿੰਡ ਪੰਡੋਰੀ ਗੋਲਾ ਵਿੱਚ ਸਵੇਰੇ 4:30 ਵਜੇ ਵਾਪਰੀ। ਘਰ ਦਾ ਢਾਂਚਾ ਖਸਤਾ ਹਾਲਤ ਵਿੱਚ ਸੀ ਅਤੇ ਛੱਤ ’ਤੇ ਕੁਝ ਕੂੜਾ-ਕਰਕਟ ਰੱਖਿਆ ਹੋਇਆ ਸੀ, ਜਿਸ ਦੇ ਭਾਰ ਕਾਰਨ ਛੱਤ ਡਿੱਗ ਗਈ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਗੁਆਂਢੀ ਪਰਿਵਾਰਾਂ ਨੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਗੋਬਿੰਦਾ (40), ਪਤਨੀ ਅਮਰਜੀਤ ਕੌਰ (36), ਉਨ੍ਹਾਂ ਦੇ ਤਿੰਨ ਨਾਬਾਲਗ ਬੱਚੇ ਗੁਰਬਾਜ ਸਿੰਘ (14), ਗੁਰਲਾਲ (17) ਪੁੱਤਰੀ ਏਕਮ (15) ਵਜੋਂ ਹੋਈ ਹੈ। ਪੁਲੀਸ ਨੇ ਕਿਹਾ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ






















