Ferozpur Tripple Murder ਮਾਮਲੇ 'ਚ 7 ਮੁਲਜ਼ਮ ਗ੍ਰਿਫ਼ਤਾਰ
Ferozpur Tripple Murder ਮਾਮਲੇ 'ਚ 7 ਮੁਲਜ਼ਮ ਗ੍ਰਿਫ਼ਤਾਰ
ਫ਼ਿਰੋਜ਼ਪੁਰ ਟ੍ਰਿਪਲ ਮਰਡਰ ਮਾਮਲੇ 'ਚ 7 ਮੁਲਜ਼ਮਾਂ ਦੀ ਗਿਰਫਤਾਰੀ ਹੋਈ ਹੈ |
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਸੂਚਨਾ ਮਿਲੀ ਸੀ ਕਿ 7 ਮੁਲਜ਼ਮ ਔਰੰਗਾਬਾਦ ਵਿੱਚ ਲੁਕੇ ਹੋਏ ਹਨ।
ਜਿਸ ਤੋਂ ਬਾਅਦ ਇਸ ਦੀ ਸੂਚਨਾ ਔਰੰਗਾਬਾਦ ਕ੍ਰਾਈਮ ਬ੍ਰਾਂਚ ਨੂੰ ਦਿੱਤੀ ਗਈ ਅਤੇ ਸਾਂਝੇ ਆਪ੍ਰੇਸ਼ਨ ਰਾਹੀਂ ਇਨ੍ਹਾਂ ਸਾਰਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਜਿਹਾ ਦੇ ਖਿਲਾਫ ਪੰਜਾਬ ਵਿੱਚ ਕਤਲ ਦੀ ਕੋਸ਼ਿਸ਼, ਜਬਰਦਸਤੀ, ਲੁੱਟ-ਖੋਹ, ਅਸਲਾ ਐਕਟ ਦੇ ਕਈ ਅਪਰਾਧਿਕ ਮਾਮਲੇ ਦਰਜ ਹਨ।
ਦੱਸ ਦੇਈਏ ਕਿ 3 ਸਤੰਬਰ ਨੂੰ ਫ਼ਿਰੋਜ਼ਪੁਰ ਦੇ ਬੰਸੀ ਗੇਟ ਇਲਾਕੇ ਦੇ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਕੰਬੋਜ ਨਗਰ ਨੇੜੇ
ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਇੱਕ ਹੀ ਪਰਿਵਾਰ ਦੇ 5 ਮੈਂਬਰਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ ਸਨ।
ਇਸ ਦੌਰਾਨ 3 ਭੈਣ-ਭਰਾ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ ਜਦਕਿ ਗੋਲੀ ਲੱਗਣ ਵਾਲੇ 2 ਹੋਰ ਲੋਕ ਲੁਧਿਆਣਾ ਦੇ ਹਸਪਤਾਲ ‘ਚ ਜ਼ੇਰੇ ਇਲਾਜ ਹਨ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।