Terrible Accident : ਲਿਫਟ ਡਿੱਗਣ ਕਾਰਨ 7 ਮਜ਼ਦੂਰਾਂ ਦੀ ਮੌਤ
ਦਰਦਨਾਕ ਹਾਦਸਾ: ਲਿਫਟ ਡਿੱਗਣ ਕਾਰਨ 7 ਮਜ਼ਦੂਰਾਂ ਦੀ ਮੌਤ,ਜ਼ਖਮੀਆਂ ਦਾ ਇਲਾਜ ਜਾਰੀ
#Terribleaccident #maharashtra #lift #abplive
ਦਰਦਨਾਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ ਮਹਾਰਾਸ਼ਟਰ ਤੋਂ
ਜਿਥੇ ਠਾਣੇ ਜ਼ਿਲ੍ਹੇ ਦੇ ਬਾਲਕੁਮ ਇਲਾਕੇ ਵਿੱਚ ਲਿਫਟ ਡਿੱਗਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ।
ਮਰਨ ਵਾਲਿਆਂ ਵਿੱਚ ਉਹ ਮਜ਼ਦੂਰ ਵੀ ਸ਼ਾਮਲ ਹਨ ਜੋ 40 ਮੰਜ਼ਿਲਾ ਇਮਾਰਤ ਤੋਂ ਕੰਮ ਕਰਕੇ ਹੇਠਾਂ ਆ ਰਹੇ ਸਨ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨ ਤੁਰੰਤ ਮੌਕੇ 'ਤੇ ਪਹੁੰਚ ਗਿਆ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ।
ਹਾਦਸੇ 'ਚ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਇਸ ਘਟਨਾ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟਾਈ ਹੈ। ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਟਵੀਟ ਕੀਤਾ, 'ਠਾਣੇ 'ਚ ਲਿਫਟ ਹਾਦਸਾ ਬਹੁਤ ਦੁਖਦ ਹੈ। ਮੈਂ ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
ਜਾਣਕਾਰੀ ਮੁਤਾਬਕ
ਐਤਵਾਰ ਸ਼ਾਮ ਨੂੰ ਠਾਣੇ ਦੇ ਬਾਲਕਾਮ ਇਲਾਕੇ 'ਚ 40 ਮੰਜ਼ਿਲਾ ਇਮਾਰਤ ਦੀ ਲਿਫਟ ਅੰਡਰਗ੍ਰਾਉਂਡ 3 ਮੰਜ਼ਿਲਾ ਬੇਸਮੈਂਟ 'ਚ ਡਿੱਗ ਗਈ ਸੀ। ਪੁਲਿਸ ਮੁਤਾਬਕ ਇਹ ਘਟਨਾ ਸਵੇਰੇ 5.30 ਤੋਂ 6.45 ਵਜੇ ਦੇ ਦਰਮਿਆਨ ਠਾਣੇ ਸ਼ਹਿਰ ਦੇ ਰੁਨਵਾਲ ਕੰਪਲੈਕਸ ਨਾਮ ਦੀ ਇਮਾਰਤ ਵਿੱਚ ਵਾਪਰੀ। ਪੁਲਿਸ ਨੇ ਦੱਸਿਆ ਕਿ ਇਮਾਰਤ ਦੀ ਛੱਤ 'ਤੇ ਵਾਟਰਪਰੂਫਿੰਗ ਦਾ ਕੰਮ ਚੱਲ ਰਿਹਾ ਸੀ। ਮੁਢਲੀ ਜਾਂਚ ਮੁਤਾਬਕ ਹਾਦਸਾ ਲਿਫਟ ਦੀ ਰੱਸੀ ਟੁੱਟਣ ਕਾਰਨ ਵਾਪਰਿਆ ਹੈ।
Subscribe Our Channel: ABP Sanjha https://www.youtube.com/channel/UCYGZ...
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...