Punjab ਦੇ 7 ਪਿੰਡਾਂ ਦਾ ਭਾਰਤ ਨਾਲੋਂ ਸੰਪਰਕ ਟੁੱਟਾ,ਕੀ Bhagwant maan ਸਰਕਾਰ ਲਵੇਗੀ ਇਨ੍ਹਾਂ ਪਿੰਡਾਂ ਦੀ ਸਾਰ ?
ਪੰਜਾਬ ਦੇ 7 ਪਿੰਡਾਂ ਦਾ ਭਾਰਤ ਨਾਲੋਂ ਸੰਪਰਕ ਟੁੱਟਾ
ਨਹਿਰੀ ਵਿਭਾਗ ਨੇ ਪਲਟੂਨ ਪੁੱਲ ਚੁੱਕਿਆ
ਵੇਖੋ ਪੰਜਾਬ ਦੇ ਸਰਹੱਦੀ ਪਿੰਡਾਂ ਦਾ ਹਾਲ
ਕਿਸੇ ਸਰਕਾਰ ਨੇ ਕਿਓਂ ਨਹੀਂ ਲਈ ਸਾਰ?
ਆਜ਼ਾਦੀ ਦੇ 75 ਸਾਲ ਬਾਅਦ ਵੀ ਸਹੂਲਤਾਵਾਂ ਤੋਂ ਸੱਖਣੇ ਪਿੰਡ
ਇਹ ਪੰਜਾਬ ਦੇ ਉਹ ਪਛੜੇ ਸਰਹੱਦੀ ਇਲਾਕੇ ਨੇ ਜੋ ਕਹਿਣ ਨੂੰ ਤਾਂ ਭਾਰਤ ਦਾ ਹਿੱਸਾ ਹਨ। ਪਰ ਬਰਸਾਤ ਦੇ ਦਿਨਾਂ ਵਿਚ ਇਨ੍ਹਾਂ ਪਿੰਡਾਂ ਦੇ ਲੋਕ ਖ਼ੁਦ ਨੂੰ ਬੇਸਹਾਰਾ ਮਹਿਸੂਸ ਕਰਦੇ ਹਨ।ਕਿਓਂਕਿ ਇਨ੍ਹਾਂ ਪਿੰਡਾਂ ਨੂੰ ਭਾਰਤ ਦੇਸ਼ ਨਾਲ ਜੋੜਨ ਵਾਲਾ ਪਲਟੂਨ ਪੁਲ ਬਰਸਾਤੀ ਮੌਸਮ 'ਚ ਨਹਿਰੀ ਵਿਭਾਗ ਵੱਲੋਂ ਚੁੱਕ ਲਿਆ ਜਾਂਦਾ ਹੈ ਤੇ ਫਿਰ ਲੋਕਾਂ ਨੂੰ ਆਉਣ-ਜਾਣ ਲਈ ਇਕ ਮਾਤਰ ਬੇੜੀ ਦਾ ਸਹਾਰਾ ਲੈਣਾ ਪੈਂਦਾ ਹੈ। ਕਈ ਵਾਰ ਦਰਿਆ ਚ ਪਾਣੀ ਦਾ ਪੱਧਰ ਜਿਆਦਾ ਹੋਣ ਕਰਕੇ ਕਿਸ਼ਤੀ ਵੀ ਨਹੀ ਚੱਲ ਸਕਦੀ ਜਿਸ ਕਾਰਨ ਪਾਰ ਵਸਦੇ 7 ਪਿੰਡ ਇਕ ਟਾਪੂ ਬਣ ਜਾਂਦੇ ਹਨ |
ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਕਸਬਾ ਦੀਨਾਨਗਰ ਅਧੀਨ ਪੈਂਦੇ ਮਕੋੜਾ ਪਤਨ ਰਾਵੀ ਦਰਿਆ ਤੇ ਬਣਿਆ ਅਸਥਾਈ ਪੁਲ ਚੁੱਕ ਦਿੱਤਾ ਗਿਆ
ਜਿਸ ਕਾਰਨ ਰਾਵੀ ਦਰਿਆ ਤੋਂ ਪਾਰ ਵੱਸਦੇ 7 ਪਿੰਡਾਂ ਦਾ ਸਪੰਰਕ ਭਾਰਤ ਦੇਸ਼ ਨਾਲ ਟੁੱਟ ਚੁੱਕਾ ਅਤੇ ਹੁਣ ਇਹਨਾਂ ਪਿੰਡਾ ਨੂੰ ਜਾਣ ਦਾ ਇਕ ਮਾਤਰ ਸਹਾਰਾ ਕਿਸ਼ਤੀ ਹੈ।
ਰਾਵੀ ਦਰਿਆ ਤੋਂ ਪਾਰ ਵੱਸਦੇ ਇਨ੍ਹਾਂ ਪਿੰਡਾਂ ਦੇ ਲੋਕਾਂ ਦਾ ਕਹਿਣਾ ਹੈ ਕਿ ਆਜ਼ਾਦੀ ਦੇ 75 ਸਾਲ ਬੀਤ ਜਾਣ ਦੇ ਬਵਜੂਦ ਕਿਸੇ ਸਰਕਾਰ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਜਿਸ ਕਰਕੇ ਕਈ ਲੋਕ ਇਹਨਾਂ ਪਿੰਡਾਂ ਨੂੰ ਛੱਡ ਕੇ ਜਾਂ ਚੁੱਕੇ ਹਨ। ਲੋਕ ਅਕਸਰ ਹਰ ਸਾਲ ਸਰਕਾਰ ਤੋਂ ਪੱਕੇ ਪੁਲ ਦੀ ਆਸ ਰੱਖਦੇ ਹਨ। ਪਰ ਸਿਵਾਏ ਲਾਰਿਆਂ ਦੇ ਕੁਝ ਨਹੀਂ ਮਿਲਦਾ।