ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ

Continues below advertisement

ਅਸ਼ਰਫ਼ ਢੁੱਡੀ ਦੀ ਰਿਪੋਰਟ

ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਹਾਈਕੋਰਟ ਵੱਲੋਂ ਲਗਾਈ ਗਈ ਪਾਬੰਦੀ ਨੂੰ ਹਟਾ ਦਿੱਤਾ ਹੈ। ਮਾਰਚ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਵਿੱਚ ਗੁਰਮੀਤ ਰਾਮ ਰਹੀਮ ਖ਼ਿਲਾਫ਼ ਚੱਲ ਰਹੇ ਤਿੰਨ ਕੇਸਾਂ ਵਿੱਚ ਚੱਲ ਰਹੀ ਜਾਂਚ ’ਤੇ ਰੋਕ ਲਾ ਦਿੱਤੀ ਸੀ।

ਇਸ ਹੁਕਮ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਅੱਜ ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਪੰਜਾਬ/ਹਰਿਆਣਾ ਹਾਈਕੋਰਟ ਵੱਲੋਂ ਲਗਾਈ ਰੋਕ ਨੂੰ ਹਟਾ ਲਿਆ ਹੈ। ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਅੰਦਰ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਦੇ ਅੱਜ ਦੇ ਹੁਕਮਾਂ ਤੋਂ ਬਾਅਦ ਹੁਣ ਰਾਮ ਰਹੀਮ ਖਿਲਾਫ ਹੇਠਲੀ ਅਦਾਲਤ 'ਚ ਸੁਣਵਾਈ ਸ਼ੁਰੂ ਹੋ ਸਕਦੀ ਹੈ।

ਜ਼ਿਕਰ ਕਰ ਦਈਏ ਕਿ ਕਰੀਬ 7 ਮਹੀਨੇ ਪਹਿਲਾਂ ਪੰਜਾਬ ਹਰਿਆਣਾ ਹਾਈਕੋਰਟ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਫਰੀਦਕੋਟ ਜ਼ਿਲ੍ਹੇ 'ਚ ਹੋਏ ਬੇਅਦਬੀ ਮਾਮਲੇ ਦੀ ਚੱਲ ਰਹੀ ਸੁਣਵਾਈ 'ਤੇ ਰੋਕ ਲਗਾ ਦਿੱਤੀ ਸੀ। ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਗਈ ਸੀ ਕਿ ਬੇਅਦਬੀ ਮਾਮਲੇ ਵਿੱਚ ਦਰਜ ਕੀਤੇ ਗਏ ਤਿੰਨੋਂ ਕੇਸਾਂ ਦੀ ਜਾਂਚ ਪੰਜਾਬ ਸਰਕਾਰ ਦੀ ਐਸਆਈਟੀ ਦੀ ਬਜਾਏ ਸੀਬੀਆਈ ਤੋਂ ਕਰਵਾਈ ਜਾਵੇ। ਉਸ ਸਮੇਂ ਰਾਮ ਰਹੀਮ ਨੇ ਕਿਹਾ ਸੀ ਕਿ ਉਸ ਨੂੰ ਇਸ ਮਾਮਲੇ ਵਿੱਚ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ, ਅਜਿਹੇ ਵਿੱਚ ਸਰਕਾਰ ਨੇ ਬੇਅਦਬੀ ਕਾਂਡ ਨਾਲ ਸਬੰਧਤ ਐਫਆਈਆਰ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਸੀ।

Continues below advertisement

JOIN US ON

Telegram