Terrifying VIDEO | Kharar 'ਚ ਖੌਫ਼ਨਾਕ ਘਟਨਾ, 19 ਸਾਲਾ ਨੌਜਵਾਨ ਨੇ ਚੁੱਕਿਆ ਖੌਫ਼ਨਾਕ ਕਦਮ !

Continues below advertisement

Terrifying VIDEO | Kharar 'ਚ ਖੌਫ਼ਨਾਕ ਘਟਨਾ, 19 ਸਾਲਾ ਨੌਜਵਾਨ ਨੇ ਚੁੱਕਿਆ ਖੌਫ਼ਨਾਕ ਕਦਮ ! 
ਖਰੜ ਦੇ ਵਿਚ ਖੌਫਨਾਕ ਘਟਨਾ ਵਾਪਰੀ ਹੈ |
ਪਿੰਡ ਘੜੂੰਆਂ ਵਿੱਚ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਇੱਕ ਵਿਦਿਆਰਥੀ ਨੇ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। 
ਮਰਨ ਵਾਲੇ ਵਿਦਿਆਰਥੀ ਦੀ ਪਛਾਣ 19 ਸਾਲਾ ਸੁਮਿਤ ਚਕਰਾ ਵਜੋਂ ਹੋਈ ਹੈ। 
ਉਹ ਹਰਿਆਣਾ ਦਾ ਰਹਿਣ ਵਾਲਾ ਸੀ ਅਤੇ ਖਰੜ ਵਿਖੇ ਪੜ੍ਹਾਈ ਕਰਨ ਆਇਆ ਹੋਇਆ ਸੀ। 
ਦੋਸਤਾਂ ਨੇ ਪੁਲਿਸ ਨੂੰ ਦੱਸਿਆ ਕਿ ਮ੍ਰਿਤਕ ਨੇ ਇਹ ਕਦਮ ਚੁੱਕਣ ਤੋਂ ਪਹਿਲਾਂ ਵੀ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਸੀ।
ਕਿਓਂਕਿ ਉਹ ਆਰਥਿਕ ਤੰਗੀ ਕਾਰਨ ਡਿਪ੍ਰੈਸ਼ਨ ਚ ਸੀ | ਉਹ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਦਾ ਬੋਝ ਨਾ ਚੁੱਕ ਸਕਣ ਕਰਕੇ ਉਸ ਨੇ ਇਹ ਕਦਮ ਚੁੱਕਿਆ।
ਇਹ ਘਟਨਾ 15 ਜੁਲਾਈ ਨੂੰ ਦੇਰ ਸ਼ਾਮ ਵਾਪਰੀ। 
ਜਿਸਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ |
ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਉਸ ਦੇ ਦੋਸਤਾਂ ਅਤੇ ਆਸਪਾਸ ਦੇ ਲੋਕਾਂ ਨੇ ਉਸ ਨੂੰ ਟੈਂਕੀ 'ਤੇ ਚੜ੍ਹਦਿਆਂ ਦੇਖਿਆ
ਤਾਂ ਉਨ੍ਹਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ। 
ਉਸ ਨੂੰ ਰੋਕਣ ਲਈ ਦੋ ਵਿਅਕਤੀ ਟੈਂਕੀ 'ਤੇ ਚੜ੍ਹ ਵੀ ਗਏ 
ਪਰ ਉਨ੍ਹਾਂ ਨੂੰ ਚੜ੍ਹਦੇ ਦੇਖ ਸੁਮਿਤ ਨੇ ਟੈਂਕੀ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਉਸ ਨੇ ਟੈਂਕੀ 'ਤੇ ਚੜ੍ਹਨ ਤੋਂ ਪਹਿਲਾਂ ਆਪਣਾ ਗੁੱਟ ਕੱਟਣ ਦੀ ਕੋਸ਼ਿਸ਼ ਵੀ ਕੀਤੀ ਸੀ। ਪਰ ਉਹ ਇਹ ਕਦਮ ਨਹੀਂ ਚੁੱਕ ਸਕਿਆ ਅਤੇ ਉਸ ਨੇ ਟੈਂਕੀ 'ਤੇ ਚੜ੍ਹ ਕੇ ਅਤੇ ਉੱਚਾਈ ਤੋਂ ਡਿੱਗ ਕੇ ਖੁਦਕੁਸ਼ੀ ਕਰਨਾ ਸੌਖਾ ਸਮਝਿਆ।

Continues below advertisement

JOIN US ON

Telegram