ਪੜਚੋਲ ਕਰੋ
ਫੈਂਸ ਨਾਲ ਸੜਕਾਂ 'ਤੇ ਉਤਰਨਗੇ ਮੂਸੇਵਾਲਾ ਦੇ ਮਾਂ-ਪਿਓ
Justice for Sidhu Moose wala: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਪਰਿਵਾਰ ਵੱਲੋਂ ਅੱਜ ਮਾਨਸਾ ਵਿੱਚ ਕੈਂਡਲ ਮਾਰਚ ਕੱਢਿਆ ਜਾਵੇਗਾ। ਜਿਸ ਦੀ ਅਗਵਾਈ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਕਰਨਗੇ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਨਸਾਫ਼ਪਸੰਦ ਲੋਕਾਂ ਨੂੰ ਦੱਸਿਆ ਕਿ ਇਹ ਕੈਂਡਲ ਮਾਰਚ ਸ਼ਾਮ 4 ਵਜੇ ਤੋਂ ਬਾਅਦ ਬਾਹਰੀ ਅਨਾਜ ਮੰਡੀ ਤੋਂ ਸ਼ੁਰੂ ਹੋਵੇਗਾ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਿਛਲੇ ਹਫ਼ਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ ਕਿ ਜੇਕਰ ਇੱਕ ਹਫ਼ਤੇ ਵਿੱਚ ਇਨਸਾਫ਼ ਨਾ ਦਿੱਤਾ ਗਿਆ ਤਾਂ ਉਹ ਸੜਕਾਂ 'ਤੇ ਕੈਂਡਲ ਮਾਰਚ ਕੱਢਣਗੇ। ਸਿੱਧੂ ਦੇ ਕਤਲ ਹੋਏ ਨੂੰ ਕਾਫੀ ਸਮਾਂ ਹੋ ਗਿਆ ਹੈ ਪਰ ਕੁਝ ਕਾਤਲ ਵਿਦੇਸ਼ ਬੈਠੇ ਹਨ ਅਤੇ ਕੁਝ ਆਜ਼ਾਦ ਘੁੰਮ ਰਹੇ ਹਨ।
ਹੋਰ ਵੇਖੋ






















