Punjab Governor ਨਾਲ ਅਕਾਲੀ ਦਲ ਦੇ ਵਫ਼ਦ ਨੇ ਕੀਤੀ ਮੁਲਾਕਾਤ, Sukhbir Badal ਨੇ ਰੱਖੀ ਇਹ ਮੰਗ

Continues below advertisement

ਚੰਡੀਗੜ੍ਹ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਪਾਰਟੀ ਦੇ ਵਫ਼ਦ ਵਲੋਂ ਪੰਜਾਬ ਦੇ ਗਵਰਨਰ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਮੀਡੀਆ ਨਾਲ ਗੱਲ ਕਰਦੀਆਂ ਉਨ੍ਹਾਂ ਕਿਹਾ ਕਿ ਜਿਵੇਂ ਦਿੱਲੀ ‘ਚ ਕਰੋੜਾਂ ਰੁਪਏ ਦਾ ਸ਼ਰਾਬ ਘੁਟਾਲਾ ਸਾਹਮਣੇ ਆਇਆ ਹੈ ਇਹ ਘਪਲਾ ਪੰਜਾਬ ‘ਚ  ਹੋਇਆ ਹੈ। ਉਨ੍ਹਾਂ ਮਨੀਸ਼ ਸਿਸੋਦੀਆ ਦਾ ਨਾਂ ਲੈਂਦੇ ਹੋਏ ਕਿਹਾ ਕ ਉਨ੍ਹਾਂ ਨੇ ਹੀ ਪੰਜਾਬ ‘ਚ ਸ਼ਰਾਬ ਦੀ ਪਾਲਿਸੀ ਬਣਾਈ ਹੈ। ਉਨ੍ਹਾਂ ਕਿਹਾ ਕਿ ਇਹ 500 ਕਰੋੜ ਰੁਪਏ ਦਾ ਘਪਲਾ ਹੈ। ਉਨ੍ਹਾਂ ਕਿਹਾ ਕਿ ਅਸੀਂ ਰਾਜਪਾਲ ਨੂੰ ਅਪੀਲ ਕੀਤੀ ਹੈ ਕਿ ਇਸ ਦੀ ਸੀਬੀਆਈ ਜਾਂਚ ਹੋਣੀ ਚਾਹਿਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ SIT ਵਲੋਂ ਭੇਜੇ ਸੰਮਨ ‘ਤੇ ਵੀ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਜਦੋਂ ਮਰਜ਼ੀ ਬੁਲਾ ਲਓ, ਉਹ ਆਉਣ ਲਈ ਤਿਆਰ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਪਹਿਲਾਂ ਬੇਅਦਬੀ ਦੇ ਨਾਂ ‘ਤੇ ਕਾਂਗਰਸ ਨੇ 5 ਸਾਲ ਡਰਾਮਾ ਕੀਤਾ ਅਤੇ ਹੁਣ ‘ਆਪ’ ਕਰ ਰਹੀ ਹੈ।

Continues below advertisement

JOIN US ON

Telegram