ਪੜਚੋਲ ਕਰੋ
ਪੰਜਾਬੀ ਪਰਿਵਾਰ ਨੂੰ ਕਿਡਨੈਪ ਕਰਨ ਦੇ ਮਾਮਲੇ 'ਚ ਇਕ ਵਿਅਕਤੀ ਹਿਰਾਸਤ 'ਚ
Punjabi faimely Kidnaped in USA: ਅਮਰੀਕਾ ਵਿੱਚ ਹੁਸ਼ਿਆਰਪੁਰ ਨਾਲ ਸਬੰਧਤ ਪਰਿਵਾਰ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੁਲਿਸ ਨੇ 48 ਸਾਲਾ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ ਪਰ ਪਰਿਵਾਰ ਅਜੇ ਵੀ ਲਾਪਤਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਹੋਰ ਤੇਜ਼ ਕਰ ਦਿੱਤੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਅੱਠ ਮਹੀਨੇ ਦੀ ਬੱਚੀ ਸਮੇਤ ਸਿੱਖ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ 48 ਸਾਲਾ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੀੜਤ ਅਜੇ ਵੀ ਲਾਪਤਾ ਹਨ।
ਹੋਰ ਵੇਖੋ






















