ਪੜਚੋਲ ਕਰੋ
ਪੰਜਾਬ 'ਚ ਵਾਪਰਿਆ ਭਾਣਾ! ਭਿਆਨਕ ਸੜਕ ਹਾਦਸੇ 'ਚ 10 ਦੀ ਹੋਈ ਮੌਤ
ਫਿਰੋਜ਼ਪੁਰ ਵਿੱਚ ਇੱਕ ਬੋਲੈਰੋ ਪਿਕਅੱਪ ਅਤੇ ਇੱਕ ਕੈਂਟਰ ਵਿਚਾਲੇ ਭਿਆਨਕ ਟੱਕਰ ਹੋ ਗਈ ਹੈ। ਇਸ ਵਿੱਚ 10 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 5 ਲੋਕ ਗੰਭੀਰ ਜ਼ਖਮੀ ਹਨ। ਇਹ ਹਾਦਸਾ ਅੱਜ ਸਵੇਰੇ ਫਿਰੋਜ਼ਪੁਰ ਦੇ ਮੋਹਨ ਦੇ ਉਤਾੜ ਦੇ ਕੋਲ ਵਾਪਰਿਆ ਹੈ। ਘਟਨਾ ਦੇ ਸਮੇਂ ਪਿਕਅੱਪ ਵਿੱਚ 15 ਤੋਂ ਵੱਧ ਲੋਕ ਸਵਾਰ ਸਨ। ਇਸ ਘਟਨਾ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਫਿਰੋਜ਼ਪੁਰ ਵਿਖੇ ਚੜ੍ਹਦੀ ਸਵੇਰ ਕੈਂਟਰ ਅਤੇ ਪਿੱਕਅਪ ਗੱਡੀ ਦੀ ਆਪਸੀ ਟਕਰ ਕਾਰਨ ਵਾਪਰੇ ਵੱਡੇ ਹਾਦਸੇ ਦੀ ਖ਼ਬਰ ਮਿਲੀ। ਜਿਸ ਵਿੱਚ ਵਿਆਹ ਸਮਾਗਮ ਲਈ ਜਾ ਰਹੇ ਵੇਟਰਾਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ
ਹੋਰ ਵੇਖੋ






















