ਕੈਪਟਨ ਦੇ BJP 'ਚ ਸ਼ਾਮਲ ਹੋਣ 'ਤੇ AAP ਤੇ ਕਾਂਗਰਸ ਦਾ ਨਿਸ਼ਾਨਾ

Continues below advertisement

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  (Amarinder Singh) ਸੋਮਵਾਰ ਨੂੰ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਨਾਲ ਹੀ ਕੈਪਟਨ ਨੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ (ਪੀਐਲਸੀ) ਨੂੰ ਵੀ ਭਾਜਪਾ ਵਿੱਚ ਰਲੇਵਾਂ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ 'ਚ ਸ਼ਾਮਲ ਹੋਣ 'ਤੇ ਪਹਿਲੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 'ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੈਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦਾ ਧੰਨਵਾਦ ਕਰਦਾ ਹਾਂ। ਹੁਣ ਸਮਾਂ ਆ ਗਿਆ ਹੈ ਕਿ ਦੇਸ਼ ਦੇ ਹਿੱਤਾਂ ਦੀ ਦੇਖਭਾਲ ਕਰਨ ਵਾਲੀ  ਪਾਰਟੀ ਵਿੱਚ ਸ਼ਾਮਲ ਹੋਣ ਦਾ ਸਮਾਂ ਆ ਗਿਆ ਹੈ।

Continues below advertisement

JOIN US ON

Telegram