AAPਨੇ ਜ਼ਿਮਨੀ ਚੋਣਾਂ ਲਈ ਕੀਤਾ ਉਮੀਦਵਾਰਾਂ ਦਾ ਐਲਾਨ

Continues below advertisement

AAPਨੇ ਜ਼ਿਮਨੀ ਚੋਣਾਂ ਲਈ ਕੀਤਾ ਉਮੀਦਵਾਰਾਂ ਦਾ ਐਲਾਨ

ਆਮ ਆਦਮੀ ਪਾਰਟੀ ਨੇ ਚਾਰ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਗਿੱਦੜਬਾਹਾ ਤੋਂ ਡਿੰਪੀ ਢਿੱਲੋਂ ਨੂੰ ਉਮੀਦਵਾਰ ਬਣਾਇਆ ਹੈ ਉੱਥੇ ਹੀ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਟਿਕਟ ਦਿੱਤੀ ਹੈ। ਚੱਬੇਵਾਲ ਤੋਂ ਈਸ਼ਾਨ ਚੱਬੇਵਾਲ ਨੂੰ ਉਮੀਦਵਾਰ ਬਣਾਇਆ ਗਿਆ ਹੈ ਤੇ ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਟਿਕਟ ਦਿੱਤੀ ਹੈ।

ਗਿੱਦੜਬਾਹਾ ਤੋਂ ਸਾਬਕਾ ਅਕਾਲੀ ਲੀਡਰ ਬਣੇ ਉਮੀਦਵਾਰ

ਉਮੀਦਵਾਰਾਂ ਦੀ ਸੂਚੀ ਵਿੱਚ ਮੁਕਤਸਰ ਜ਼ਿਲ੍ਹੇ ਦੀ ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਟਿਕਟ ਦਿੱਤੀ ਗਈ ਹੈ। ਢਿੱਲੋਂ ਪਹਿਲਾਂ ਅਕਾਲੀ ਦਲ ਵਿੱਚ ਸਨ ਤੇ ਸੁਖਬੀਰ ਬਾਦਲ ਦੇ ਕਰੀਬੀ ਸਾਥੀਆਂ ਵਿੱਚੋਂ ਇੱਕ ਸਨ। ਹਾਲਾਂਕਿ ਇਸ ਵਾਰ ਜ਼ਿਮਨੀ ਚੋਣ 'ਚ ਟਿਕਟ ਨਾ ਮਿਲਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਉਹ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ।

ਚੱਬੇਵਾਲ ਤੋਂ ਸਾਂਸਦ ਮੈਂਬਰ ਦੇ ਬੇਟੇ ਨੂੰ ਜ਼ਿੰਮੇਵਾਰੀ 

ਈਸ਼ਾਨ ਚੱਬੇਵਾਲ ਨੂੰ ਹੁਸ਼ਿਆਰਪੁਰ ਦੀ ਚੱਬੇਵਾਲ ਸੀਟ ਤੋਂ ਟਿਕਟ ਦਿੱਤੀ ਗਈ ਹੈ। ਈਸ਼ਾਨ ਦੇ ਪਿਤਾ ਡਾਕਟਰ ਰਾਜਕੁਮਾਰ ਚੱਬੇਵਾਲ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ 'ਆਪ' ਦੇ ਸੰਸਦ ਮੈਂਬਰ ਹਨ। 2022 ਵਿੱਚ ਚੱਬੇਵਾਲ ਤੋਂ ਵਿਧਾਨ ਸਭਾ ਚੋਣ ਜਿੱਤੀ ਸੀ। ਉਹ ਕਾਂਗਰਸ ਵਿਧਾਇਕ ਦਲ ਦੇ ਉਪ ਨੇਤਾ ਵੀ ਸਨ। ਹਾਲਾਂਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਪਾਰਟੀ ਬਦਲ ਕੇ 'ਆਪ' 'ਚ ਸ਼ਾਮਲ ਹੋ ਗਏ ਸਨ।

ਬਰਨਾਲਾ ਤੋਂ ਮੀਤ ਹੇਅਰ ਦੇ ਕਰੀਬੀ ਨੂੰ ਟਿਕਟ

ਹਰਿੰਦਰ ਸਿੰਘ ਧਾਲੀਵਾਲ ਨੂੰ ਬਰਨਾਲਾ ਤੋਂ ਟਿਕਟ ਦਿੱਤੀ ਗਈ ਹੈ। 2022 'ਚ 'ਆਪ' ਦੇ ਗੁਰਮੀਤ ਮੀਤ ਹੇਅਰ ਨੇ ਇਹ ਸੀਟ ਜਿੱਤੀ ਸੀ। ਹਾਲਾਂਕਿ 'ਆਪ' ਨੇ ਉਨ੍ਹਾਂ ਨੂੰ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਅਤੇ ਉਹ ਚੋਣ ਜਿੱਤ ਗਏ। ਜਿਸ ਤੋਂ ਬਾਅਦ ਉਨ੍ਹਾਂ ਦੇ ਅਸਤੀਫੇ ਕਾਰਨ ਇਹ ਸੀਟ ਖਾਲੀ ਹੋ ਗਈ ਸੀ। ਇੱਥੋਂ ਦੇ ਉਮੀਦਵਾਰ ਧਾਲੀਵਾਲ ਉਨ੍ਹਾਂ ਦੇ ਕਰੀਬੀ ਦੋਸਤ ਹਨ।ਹਰਿੰਦਰ ਬਰਨਾਲਾ ਜ਼ਿਲ੍ਹੇ ਦੇ ਪਿੰਡ ਛੀਨੀਵਾਲ ਦਾ ਰਹਿਣ ਵਾਲਾ ਹੈ। ਉਹ ਇੱਕ ਕਿਸਾਨ ਪਰਿਵਾਰ ਵਿੱਚੋਂ ਹੈ। ਉਸਦੇ ਪਿਤਾ ਵੈਟਰਨਰੀ ਵਿਭਾਗ ਤੋਂ ਸੇਵਾਮੁਕਤ ਕਰਮਚਾਰੀ ਹਨ। ਮੀਤ ਹੇਅਰ ਅਤੇ ਹਰਿੰਦਰ ਸਿੰਘ ਸਕੂਲ ਤੋਂ ਹੀ ਦੋਸਤ ਹਨ।

 

ਗੁਰਦੀਪ ਰੰਧਾਵਾ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ

ਗੁਰਦੀਪ ਸਿੰਘ ਰੰਧਾਵਾ ਨੂੰ ਡੇਰਾ ਬਾਬਾ ਨਾਨਕ ਤੋਂ ਮੁੜ ਟਿਕਟ ਦਿੱਤੀ ਗਈ ਹੈ। 2022 ਦੀਆਂ ਚੋਣਾਂ ਵਿੱਚ ਉਹ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ ਤੋਂ ਸਿਰਫ਼ 466 ਵੋਟਾਂ ਨਾਲ ਹਾਰ ਗਏ ਸਨ। ਰੰਧਾਵਾ ਨੇ 2024 ਵਿੱਚ ਗੁਰਦਾਸਪੁਰ ਸੀਟ ਤੋਂ ਲੋਕ ਸਭਾ ਚੋਣ ਲੜੀ ਸੀ। ਜਿਸ ਕਾਰਨ ਇਹ ਸੀਟ ਖਾਲੀ ਹੋ ਗਈ।

 

Continues below advertisement

JOIN US ON

Telegram