AAP | By Election | AAP ਦੇ ਉਮੀਦਵਾਰਾਂ 'ਤੇ Congress ਦੇ ਇਲਜ਼ਾਮ | Abp Sanjha
AAP | By Election | AAP ਦੇ ਉਮੀਦਵਾਰਾਂ 'ਤੇ Congress ਦੇ ਇਲਜ਼ਾਮ | Abp Sanjha
ਹਰਿੰਦਰ ਸਿੰਘ ਧਾਲੀਵਾਲ ਨੂੰ ਬਰਨਾਲਾ ਤੋਂ ਟਿਕਟ ਦਿੱਤੀ ਗਈ ਹੈ। 2022 'ਚ 'ਆਪ' ਦੇ ਗੁਰਮੀਤ ਮੀਤ ਹੇਅਰ ਨੇ ਇਹ ਸੀਟ ਜਿੱਤੀ ਸੀ। ਹਾਲਾਂਕਿ 'ਆਪ' ਨੇ ਉਨ੍ਹਾਂ ਨੂੰ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਅਤੇ ਉਹ ਚੋਣ ਜਿੱਤ ਗਏ। ਜਿਸ ਤੋਂ ਬਾਅਦ ਉਨ੍ਹਾਂ ਦੇ ਅਸਤੀਫੇ ਕਾਰਨ ਇਹ ਸੀਟ ਖਾਲੀ ਹੋ ਗਈ ਸੀ। ਇੱਥੋਂ ਦੇ ਉਮੀਦਵਾਰ ਧਾਲੀਵਾਲ ਉਨ੍ਹਾਂ ਦੇ ਕਰੀਬੀ ਦੋਸਤ ਹਨ।ਹਰਿੰਦਰ ਬਰਨਾਲਾ ਜ਼ਿਲ੍ਹੇ ਦੇ ਪਿੰਡ ਛੀਨੀਵਾਲ ਦਾ ਰਹਿਣ ਵਾਲਾ ਹੈ। ਉਹ ਇੱਕ ਕਿਸਾਨ ਪਰਿਵਾਰ ਵਿੱਚੋਂ ਹੈ। ਉਸਦੇ ਪਿਤਾ ਵੈਟਰਨਰੀ ਵਿਭਾਗ ਤੋਂ ਸੇਵਾਮੁਕਤ ਕਰਮਚਾਰੀ ਹਨ। ਮੀਤ ਹੇਅਰ ਅਤੇ ਹਰਿੰਦਰ ਸਿੰਘ ਸਕੂਲ ਤੋਂ ਹੀ ਦੋਸਤ ਹਨ।ਗੁਰਦੀਪ ਸਿੰਘ ਰੰਧਾਵਾ ਨੂੰ ਡੇਰਾ ਬਾਬਾ ਨਾਨਕ ਤੋਂ ਮੁੜ ਟਿਕਟ ਦਿੱਤੀ ਗਈ ਹੈ। 2022 ਦੀਆਂ ਚੋਣਾਂ ਵਿੱਚ ਉਹ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ ਤੋਂ ਸਿਰਫ਼ 466 ਵੋਟਾਂ ਨਾਲ ਹਾਰ ਗਏ ਸਨ। ਰੰਧਾਵਾ ਨੇ 2024 ਵਿੱਚ ਗੁਰਦਾਸਪੁਰ ਸੀਟ ਤੋਂ ਲੋਕ ਸਭਾ ਚੋਣ ਲੜੀ ਸੀ। ਜਿਸ ਕਾਰਨ ਇਹ ਸੀਟ ਖਾਲੀ ਹੋ ਗਈ।