AAP | ਡਰੱਗ ਮਾਮਲੇ 'ਚ ਕਾਂਗਰਸ ਵਿਧਾਇਕਾਂ ਗਿਰਫ਼ਤਾਰ ! 'ਆਪ' ਨੇ ਕੀਤੇ ਖ਼ੁਲਾਸੇ | Durgs | Congress | Punjab
AAP | ਡਰੱਗ ਮਾਮਲੇ 'ਚ ਕਾਂਗਰਸ ਵਿਧਾਇਕਾਂ ਗਿਰਫ਼ਤਾਰ ! 'ਆਪ' ਨੇ ਕੀਤੇ ਖ਼ੁਲਾਸੇ | Durgs | Congress | Punjab
ਪੰਜਾਬ ਦੇ ਫ਼ਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਵਿਧਾਇਕ ਸਤਕਾਰ ਕੌਰ ਅਤੇ ਉਨ੍ਹਾਂ ਦੇ ਡਰਾਈਵਰ ਨੂੰ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਨਸ਼ਾ ਤਸਕਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਜਦੋਂਕਿ ਘਰੋਂ 28 ਗ੍ਰਾਮ ਚੂਰਾ ਪੋਸਤ ਅਤੇ 1.56 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।
ਗ੍ਰਿਫ਼ਤਾਰੀ ਦੌਰਾਨ ਸਾਬਕਾ ਵਿਧਾਇਕ ਦੇ ਡਰਾਈਵਰ ਨੇ ਪੁਲੀਸ ਮੁਲਾਜ਼ਮਾਂ ’ਤੇ ਕਾਰ ਭਜਾ ਦਿੱਤੀ। ਇਸ ਤੋਂ ਬਾਅਦ ਟੀਮ ਨੇ ਦੋਵਾਂ ਨੂੰ ਫੜ ਲਿਆ।
ਬੁੱਧਵਾਰ ਨੂੰ ਆਈਜੀ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਿਸ ਦੀ ਜਾਂਚ ਅਜੇ ਜਾਰੀ ਹੈ। ਮੁਹਾਲੀ ਦੇ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ।
ਸਤਕਾਰ ਕੌਰ 2022 ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਈ ਸੀ। ਕਰੀਬ ਦੋ ਸਾਲ ਪਹਿਲਾਂ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਸਤਕਾਰ ਕੌਰ ਦੇ ਘਰ ਛਾਪਾ ਮਾਰਿਆ ਸੀ। ਵਿਜੀਲੈਂਸ ਨੇ ਸਾਬਕਾ ਵਿਧਾਇਕ ਤੋਂ 5 ਘੰਟੇ ਤੱਕ ਪੁੱਛਗਿੱਛ ਵੀ ਕੀਤੀ ਸੀ।