'ਆਪ' ਕਾਂਗਰਸ ਦੇ ਕਲੇਸ਼ ਦਾ ਵੱਡਾ ਨੁਕਸਾਨ! ਚੰਡੀਗੜ੍ਹ 'ਤੇ BJP ਦੀ ਮੋਹਰ
ਚੰਡੀਗੜ੍ਹ ਨਗਰ ਨਿਗਮ ਵਿੱਚ ਭਾਜਪਾ ਦੀ ਮੇਅਰ ਬਣ ਗਈ ਹੈ। ਭਾਜਪਾ ਦੀ ਹਰਪ੍ਰੀਤ ਕੌਰ ਬਬਲਾ ਨੇ ਇੱਥੋਂ ਚੋਣ ਜਿੱਤੀ ਹੈ। ਉਸਨੂੰ 19 ਵੋਟਾਂ ਮਿਲੀਆਂ। ਇਸ ਦੌਰਾਨ 'ਆਪ' ਅਤੇ ਕਾਂਗਰਸ ਗਠਜੋੜ ਦੀ ਉਮੀਦਵਾਰ ਪ੍ਰੇਮ ਲਤਾ ਨੂੰ 17 ਵੋਟਾਂ ਮਿਲੀਆਂ। ਇੱਥੇ ਭਾਜਪਾ ਦੇ ਹੱਕ ਵਿੱਚ ਕਰਾਸ ਵੋਟਿੰਗ ਹੋਈ ਹੈ। ਇਸ ਵਾਰ ਵੋਟਿੰਗ ਗੁਪਤ ਵੋਟਿੰਗ ਪ੍ਰਣਾਲੀ ਰਾਹੀਂ ਹੋਈ। ਅਜਿਹੀ ਸਥਿਤੀ ਵਿੱਚ, ਆਮ ਆਦਮੀ ਪਾਰਟੀ ਅਤੇ ਕਾਂਗਰਸ ਗਠਜੋੜ ਲਈ ਕਰਾਸ ਵੋਟਿੰਗ ਕਰਨ ਵਾਲੇ ਕੌਂਸਲਰਾਂ ਦਾ ਪਤਾ ਲਗਾਉਣਾ ਆਸਾਨ ਨਹੀਂ ਹੋਵੇਗਾ।
ਜ਼ਿਕਰ ਕਰ ਦਈਏ ਕਿ ਮੇਅਰ ਚੋਣਾਂ ਵਿੱਚ ਭਾਜਪਾ ਨੂੰ ਸਿਰਫ਼ 16 ਕੌਂਸਲਰਾਂ ਦਾ ਸਮਰਥਨ ਪ੍ਰਾਪਤ ਸੀ। ਆਪ ਦੀਆਂ 13 ਅਤੇ ਕਾਂਗਰਸ ਦੀਆਂ 6 ਵੋਟਾਂ ਤੋਂ ਇਲਾਵਾ, ਇੱਕ ਸੰਸਦ ਮੈਂਬਰ ਮਨੀਸ਼ ਤਿਵਾੜੀ ਸਮੇਤ 20 ਵੋਟਾਂ ਸਨ। 'ਆਪ'+ਕਾਂਗਰਸ ਕੋਲ ਇਸ ਹਿਸਾਬ ਨਾਲ ਗੱਠਜੋੜ ਸੀ। ਇਸ ਦੇ ਬਾਵਜੂਦ ਉਸਦਾ ਉਮੀਦਵਾਰ ਹਾਰ ਗਿਆ।