ਪੰਜਾਬ 'ਚ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਲਈ ਅਜੇ ਕਰਨਾ ਹੋਵੇਗਾ ਇੰਤਜ਼ਾਰ
Continues below advertisement
Punjab Budget 2022: ਪੰਜਾਬ ਸਰਕਾਰ (Punjab government) ਤੋਂ 1000 ਰੁਪਏ ਮਹੀਨਾ ਉਡੀਕ ਰਹੀਆਂ ਔਰਤਾਂ ਦੇ ਹੱਥ ਨਿਰਾਸ਼ਾ ਲੱਗੀ ਹੈ। ਬਜਟ ਪੇਸ਼ ਕਰਨ ਮਗਰੋਂ ਪ੍ਰੈੱਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਸਪਸ਼ਟ ਕੀਤਾ ਕਿ ਔਰਤਾਂ ਨੂੰ 1000 ਰੁਪਏ ਲਈ ਥੋੜ੍ਹਾ ਇੰਤਜ਼ਾਰ ਕਰਨਾ ਪਵੇਗਾ। ਪਰ ਦੂਜੇ ਪਾਸੇ ਪੰਜਾਬ ਬਜਟ `ਚ ਰਾਹਤ ਵਾਲੀ ਖ਼ਬਰ ਵੀ ਮਿਲੀ। ਪੰਜਾਬ ਸਰਕਾਰ ਨੇ 1 ਜੁਲਾਈ, 2022 ਤੋਂ 300 ਯੂਨਿਟ ਮੁਫਤ ਬਿਜਲੀ (free electricity) ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਪਹਿਲਾਂ ਹੀ ਇਸ ਦਾ ਐਲਾਨ ਕੀਤਾ ਸੀ। ਹੁਣ ਇਸ ਲਈ ਬਜਟ ਵਿੱਚ ਇਸ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਲਈ 6247 ਕਰੋੜ ਰੁਪਏ ਰੱਖੇ ਗਏ ਹਨ।
Continues below advertisement