ਪਬਲੀਸਿਟੀ ਖਰਚਿਆਂ ਕਾਰਨ ਨਿਸ਼ਾਨੇ 'ਤੇ AAP ਸਰਕਾਰ

Continues below advertisement
ਮਸ਼ਹੂਰੀ ਦੇ ਚੱਕਰ 'ਚ ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਈ ਹੈ। ਵਿਰੋਧੀਆਂ ਨੇ ਦਾਅਵਾ ਕੀਤਾ ਕਿ 'ਆਪ' ਸਰਕਾਰ ਨੇ ਇਕ ਮਹੀਨੇ 'ਚ ਇਸ਼ਤਿਹਾਰਬਾਜ਼ੀ 'ਤੇ 24 ਕਰੋੜ ਰੁਪਏ ਖਰਚ ਕੀਤੇ ਹਨ। ਇਸ ਦੇ ਲਈ ਆਰਟੀਆਈ ਇਨਫਾਰਮੇਸ਼ਨ ਦਾ ਹਵਾਲਾ ਦਿੱਤਾ ਗਿਆ ਹੈ।
 
ਵਿਰੋਧੀ ਪਾਰਟੀਆਂ ਨੇ ਤੰਜ ਮਾਰਦਿਆਂ ਕਿਹਾ ਕਿ ਸਰਕਾਰੀ ਖ਼ਜ਼ਾਨਾ ਭਰਨ ਦਾ ਦਾਅਵਾ ਕਰਕੇ ਸੱਤਾ ਵਿੱਚ ਆਈ 'ਆਪ' ਖ਼ੁਦ ਖ਼ਜ਼ਾਨਾ ਖਾਲੀ ਕਰਨ ਵਿੱਚ ਲੱਗੀ ਹੋਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਅਤੇ ਭਾਜਪਾ ਨੇਤਾ ਮਨਜਿੰਦਰ ਸਿਰਸਾ ਨੇ ਇਸ ਨੂੰ ਲੈ ਕੇ ਸੀਐਮ ਭਗਵੰਤ ਮਾਨ 'ਤੇ ਸਵਾਲ ਚੁੱਕੇ ਹਨ।
 
Continues below advertisement

JOIN US ON

Telegram