AAPਨੇ ਜ਼ਿਮਨੀ ਚੋਣਾਂ ਲਈ ਕੀਤਾ ਉਮੀਦਵਾਰਾਂ ਦਾ ਐਲਾਨ, ਜਾਣੋ ਕਿਹੜੇ ਲੀਡਰਾਂ 'ਤੇ ਖੇਡਿਆ ਦਾਅ ? |Byelction|

AAPਨੇ ਜ਼ਿਮਨੀ ਚੋਣਾਂ ਲਈ ਕੀਤਾ ਉਮੀਦਵਾਰਾਂ ਦਾ ਐਲਾਨ, ਜਾਣੋ ਕਿਹੜੇ ਲੀਡਰਾਂ 'ਤੇ ਖੇਡਿਆ ਦਾਅ ? |Byelction|

ਆਮ ਆਦਮੀ ਪਾਰਟੀ ਨੇ ਚਾਰ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਗਿੱਦੜਬਾਹਾ ਤੋਂ ਡਿੰਪੀ ਢਿੱਲੋਂ ਨੂੰ ਉਮੀਦਵਾਰ ਬਣਾਇਆ ਹੈ ਉੱਥੇ ਹੀ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਟਿਕਟ ਦਿੱਤੀ ਹੈ। ਚੱਬੇਵਾਲ ਤੋਂ ਈਸ਼ਾਨ ਚੱਬੇਵਾਲ ਨੂੰ ਉਮੀਦਵਾਰ ਬਣਾਇਆ ਗਿਆ ਹੈ ਤੇ ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਟਿਕਟ ਦਿੱਤੀ ਹੈ। ਜ਼ਿਕਰ ਕਰ ਦਈਏ ਕਿ ਬਰਨਾਲਾ ਵਿਧਾਨ ਸਭਾ ਉਪ ਚੋਣ ਲਈ ਪਾਰਟੀ ਵਰਕਰ ਹਰਿੰਦਰ ਸਿੰਘ ਧਾਲੀਵਾਲ ਨੂੰ ਟਿਕਟ ਦਿੱਤੀ ਗਈ ਹੈ। ਸੰਗਰੂਰ ਤੋਂ ਸੰਸਦ ਮੈਂਬਰ ਅਤੇ ਬਰਨਾਲਾ ਤੋਂ ‘ਆਪ’ ਦੇ ਸਾਬਕਾ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੇ ਕਰੀਬੀ ਹਨ। ਹਰਿੰਦਰ ਸਿੰਘ ਧਾਲੀਵਾਲ ਬਰਨਾਲਾ ਜ਼ਿਲ੍ਹੇ ਦੇ ਪਿੰਡ ਛੀਨੀਵਾਲ ਦਾ ਰਹਿਣ ਵਾਲਾ ਹੈ। ਉਸਦਾ ਪਰਿਵਾਰ ਇੱਕ ਕਿਸਾਨ ਪਰਿਵਾਰ ਹੈ ਅਤੇ ਉਸਦੇ ਪਿਤਾ ਵੈਟਰਨਰੀ ਵਿਭਾਗ ਤੋਂ ਸੇਵਾਮੁਕਤ ਕਰਮਚਾਰੀ ਹਨ। ਮੀਤ ਹੇਅਰ ਅਤੇ ਹਰਿੰਦਰ ਸਿੰਘ ਸਕੂਲ ਤੋਂ ਹੀ ਦੋਸਤ ਹਨ।

JOIN US ON

Telegram
Sponsored Links by Taboola