ਸਪੀਕਰ ਕੁਲਤਾਰ ਸੰਧਵਾ,ਮੰਤਰੀ ਮੀਤ ਹੇਅਰ ਤੇ ਲਾਲਜੀਤ ਭੁੱਲਰ ਖਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ
'ਆਪ' ਵਿਧਾਇਕਾਂ ਤੇ ਮੰਤਰੀਆਂ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ
ਸਪੀਕਰ ਕੁਲਤਾਰ ਸੰਧਵਾ,ਮੰਤਰੀ ਮੀਤ ਹੇਅਰ ਤੇ ਲਾਲਜੀਤ ਭੁੱਲਰ ਖਿਲਾਫ਼ ਵਾਰੰਟ ਜਾਰੀ
6 ਵਿਧਾਇਕਾਂ ਸਮੇਤ 9 ਲੋਕਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ
ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਦੋ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਮੀਤ ਹੇਅਰ ਤੇ ਲਾਲਜੀਤ ਸਿੰਘ ਭੁੱਲਰ ਸਮੇਤ 9 ਲੋਕਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹੋਏ ਹਨ।
ਤਰਨ ਤਾਰਨ ਜ਼ਿਲ੍ਹਾ ਅਦਾਲਤ ਵੱਲੋਂ ਇਹ ਵਾਰੰਟ ਜਾਰੀ ਕੀਤੇ ਗਏ ਨੇ
ਮਾਮਲਾ 2020 ਦਾ ਹੈ
ਜਦੋਂ ਅੰਮ੍ਰਿਤਸਰ ਤੇ ਤਰਨ ਤਾਰਨ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਨਕਲੀ ਸ਼ਰਾਬ ਕਾਰਨ 100 ਦੇ ਕਰੀਬ ਮੌਤਾਂ ਹੋਈਆਂ ਸਨ |
ਇਸ ਦੇ ਵਿਰੋਧ 'ਚ 'ਆਪ' ਆਗੂਆਂ ਵੱਲੋਂ 20 ਅਗਸਤ, 2020 ਨੂੰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਧਰਨਾ ਦਿੱਤਾ ਗਿਆ ਸੀ ਅਤੇ ਰਾਸ਼ਟਰੀ ਰਾਜ ਮਾਰਗ ਜਾਮ ਕੀਤਾ ਗਿਆ ਸੀ |ਜਿਸ ਤੋਂ ਬਾਅਦ ਪੁਲਿਸ ਨੇ 'ਆਪ' ਦੇ ਕਈ ਨੇਤਾਵਾਂ 'ਤੇ ਅਲਗ ਅਲਗ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ।
ਇਨ੍ਹਾਂ ਨੇਤਾਵਾਂ ਨੂੰ ਪਿਛੇ ਦੋ ਸਾਲਾਂ ਵਿੱਚ ਕਈ ਵਾਰ ਅਦਾਲਤ ਵਿੱਚ ਤਲਬ ਕੀਤਾ ਗਿਆ ਸੀ ਪਰ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਏ, ਜਿਸ ‘ਤੇ ਅਦਾਲਤ ਨੇ ਸਖਤ ਰੁਖ਼ ਅਪਣਾਇਆ।
ਤੇ ਮੁੱਖ ਨਿਆਇਕ ਮੈਜਿਸਟ੍ਰੇਟ ਬਗੀਚਾ ਸਿੰਘ ਦੀ ਅਦਾਲਤ ਨੇ ਉਕਤ ਆਗੂਆਂ ਦੀ ਗੈਰ-ਹਾਜ਼ਰੀ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਉਨ੍ਹਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ |
ਜਿਨਾਂ 'ਆਪ ਨੇਤਾਵਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਏ ਨੇ ਉਨ੍ਹਾਂ 'ਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਦਲਬੀਰ ਸਿੰਘ ਟੋਂਗ , ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਤੇ ਇਕ ਵਰਕਰ ਸਮੇਤ ਕੁੱਲ 9 ਆਗੂਆਂ ਦੇ ਨਾ ਸ਼ਾਮਿਲ ਹਨ |