MP Gurmeet Singh Meet Hayer |ਰਾਸ਼ਟਰਪਤੀ ਦੇ ਭਾਸ਼ਣ 'ਚ ਪੰਜਾਬ ਦਾ ਜ਼ਿਕਰ ਹੀ ਨਹੀਂ - ਸੰਸਦ 'ਚ ਗੱਜੇ MP ਮੀਤ ਹੇਅਰ
MP Gurmeet Singh Meet Hayer |ਰਾਸ਼ਟਰਪਤੀ ਦੇ ਭਾਸ਼ਣ 'ਚ ਪੰਜਾਬ ਦਾ ਜ਼ਿਕਰ ਹੀ ਨਹੀਂ - ਸੰਸਦ 'ਚ ਗੱਜੇ MP ਮੀਤ ਹੇਅਰ
ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਲੋਕ ਸਭਾ ਵਿੱਚ ਆਪਣਾ ਪਲੇਠਾ ਭਾਸ਼ਣ ਦਿੰਦਿਆਂ ਪੰਜਾਬ ਦੇ ਹੱਕਾਂ ਦੀ ਆਵਾਜ਼ ਕੀਤੀ ਬੁਲੰਦ
ਮੀਤ ਹੇਅਰ ਨੇ ਰਾਸ਼ਟਰਪਤੀ ਸੰਬੋਧਨ ਉੱਤੇ ਬਹਿਸ ਵਿੱਚ ਹਿੱਸਾ ਲੈੰਦਿਆਂ ਸੰਬੋਧਨ ਵਿੱਚ ਪੰਜਾਬ ਦਾ ਨਾਮ ਵੀ ਜ਼ਿਕਰ ਨਾ ਹੋਣ ਉੱਤੇ ਖੇਦ ਪ੍ਰਗਟਾਇਆ
ਮੀਤ ਹੇਅਰ ਨੇ ਦੇਸ਼ ਦੀ ਆਜ਼ਾਦੀ ਲਈ ਪੰਜਾਬੀਆਂ ਦੀਆਂ 80 ਫੀਸਦੀ ਕੁਰਬਾਨੀਆਂ ਤੋਂ ਲੈ ਕੇ ਵੰਡ ਦਾ ਸੰਤਾਪ ਭੋਗਣ, ਕਿਸਾਨਾਂ ਵੱਲੋਂ ਦੇਸ਼ ਦੇ ਅੰਨ ਭੰਡਾਰ ਭਰਨ, ਬਾਰਡਰਾਂ ਉੱਤੇ ਸੈਨਿਕਾਂ ਵੱਲੋਂ ਸ਼ਹੀਦੀ ਪਾਉਣ ਅਤੇ ਖੇਡਾਂ ਖਾਸ ਕਰਕੇ ਓਲੰਪਿਕਸ ਵਿੱਚ ਪੰਜਾਬੀਆਂ ਦੇ ਯੋਗਦਾਨ ਦਾ ਜ਼ਿਕਰ ਕੀਤਾ।
ਮੀਤ ਹੇਅਰ ਨੇ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ, ਨਿਸ਼ਾਨੇਬਾਜ਼ ਅਭਿਨਵ ਬਿੰਦਰਾ, ਅਰਸ਼ਦੀਪ ਸਿੰਘ ਤੱਕ ਜ਼ਿਕਰ ਕੀਤਾ
ਮੀਤ ਹੇਅਰ ਨੇ ਪੰਜਾਬ ਯੂਨੀਵਰਸਿਟੀ ਦੇ ਸਮਾਗਮ ਮੌਕੇ ਤੱਤਕਾਲੀ ਗ੍ਰਹਿ ਮੰਤਰੀ ਸਰਦਾਰ ਪਟੇਲ ਵੱਲੋਂ ਪੰਜਾਬੀਆਂ ਦੀ ਕੁਰਬਾਨੀ ਨੂੰ ਸਿਜਦਾ ਕਰਨ ਦਾ ਜ਼ਿਕਰ ਕਰਦਿਆਂ ਪੰਜਾਬ ਨਾਲ ਕੇਂਦਰ ਦੀ ਵਿਤਕਰੇਬਾਜੀ ਅਤੇ ਗੁਆਂਢੀ ਸੂਬਿਆਂ ਨੂੰ ਟੈਕਸ ਰਿਆਇਤਾਂ ਦੇ ਕੇ ਪੰਜਾਬ ਦੇ ਉਦਯੋਗਾਂ ਨਾਲ ਧੱਕੇ ਦੀ ਗੱਲ ਕਹੀ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।