ਸਬ ਇੰਸਪੈਕਟਰ ਦੀ ਗੱਡੀ 'ਚ ਬੰਬ ਲਾਉਣ ਵਾਲੇ 2 ਮੁਲਜ਼ਮਾਂ ਦੀ ਹੋਈ ਪੇਸ਼ੀ

Continues below advertisement

sub-inspector in Amritsar: ਪੁਲਿਸ ਸਬਇੰਸਪੈਕਟਰ ਦੇ ਘਰ ਦੇ ਬਾਹਰ ਆਈਡੀ ਲਗਾਉਣ ਦੇ ਮਾਮਲੇ 'ਚ ਗ੍ਰਿਫਤਾਰ ਹਰਪਾਲ ਸਿੰਘ ਤੇ ਫਤਹਿ ਸਿੰਘ ਨੂੰ ਅੱਜ ਸਵੇਰੇ ਤੜਕ ਸਵੇਰ ਅੰਮ੍ਰਿਤਸਰ ਪੁਲਸ ਵੱਲੋਂ ਸੀਜੇਅੇੈਮ ਦੀ ਅਦਾਲਤ 'ਚ ਪੇਸ਼ ਕੀਤਾ ਗਿਆ । ਜਿੱਥੇ ਅਦਾਲਤ ਵੱਲੋਂ ਮੁਲਜ਼ਮਾਂ ਨੂੰ ਅੱਠ ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਦੱਸ ਦਈਏ ਕਿ ਇਹ ਖੁਲਾਸਾ ਹੋਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਨਾਂ ਦੋਸ਼ੀਆਂ ਵਿੱਚੋਂ ਇਕ ਪੁਲਿਸ ਮੁਲਾਜ਼ਮ ਹੈ।ਕਾਬੂ ਕੀਤੇ ਪੁਲਿਸ ਮੁਲਾਜ਼ਮ ਦਾ ਨਾਮ ਹਰਪਾਲ ਸਿੰਘ ਹੈ ਅਤੇ ਉਸਦੇ ਸਾਥੀ ਦਾ ਨਾਮ ਫਤਿਹਦੀਪ ਸਿੰਘ ਹੈ। ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Continues below advertisement

JOIN US ON

Telegram