SGPC ਪ੍ਰਧਾਨ ਧਾਮੀ 'ਤੇ ਹੋਵੇਗੀ ਕਾਰਵਾਈ! ਬੀਬੀ ਜਗੀਰ ਕੌਰ ਨੇ ਕੀਤੀ ਮੰਗ |dhami vs bibi jagir Kaurv
ਜ਼ਿਕਰ ਕਰ ਦਈਏ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਕੱਲ੍ਹ ਹੀ ਚੰਡੀਗੜ੍ਹ ਪੁੱਜੇ ਸਨ। ਜਿੱਥੇ ਉਨ੍ਹਾਂ ਨੇ ਮਹਿਲਾ ਕਮਿਸ਼ਨ ਨੂੰ ਆਪਣਾ ਜਵਾਬ ਸੌਂਪਦਿਆਂ ਦੱਸਿਆ ਕਿ ਉਨ੍ਹਾਂ ਤੋਂ ਗ਼ਲਤੀ ਹੋਈ ਹੈ, ਜਿਸ ਲਈ ਉਹ ਮੁਆਫ਼ੀ ਮੰਗਦੇ ਹਨ ਪਰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸਪੱਸ਼ਟ ਕੀਤਾ ਕਿ ਇਹ ਮਾਮਲਾ ਸਿਰਫ਼ ਮੁਆਫ਼ੀ ਮੰਗਣ ਨਾਲ ਖ਼ਤਮ ਨਹੀਂ ਹੋਵੇਗਾ। ਰਾਜ ਲਾਲੀ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੇ ਬੀਬੀ ਜਗੀਰ ਕੌਰ ਨਾਲ ਵੀ ਫ਼ੋਨ 'ਤੇ ਗੱਲ ਕੀਤੀ ਹੈ। ਉਹ ਜਲਦੀ ਹੀ ਉਸਨੂੰ ਕਾਲ ਕਰਨਗੇ ਤੇ ਉਨ੍ਹਾਂ ਦਾ ਪੱਖ ਵੀ ਸੁਣਿਆ ਜਾਵੇਗਾ ਜਿਸ ਤੋਂ ਬਾਅਦ ਕਾਰਵਾਈ ਨੂੰ ਅੱਗੇ ਵਧਾਇਆ ਜਾਵੇਗਾ।
ਇਸ ਮਾਮਲੇ ਦੇ ਮੀਡੀਆ 'ਚ ਆਉਣ ਤੋਂ ਬਾਅਦ ਮਹਿਲਾ ਕਮਿਸ਼ਨ ਨੇ ਐਡਵੋਕੇਟ ਧਾਮੀ ਨੂੰ ਨੋਟਿਸ ਭੇਜਿਆ ਸੀ। ਕੱਲ੍ਹ ਧਾਮੀ ਇਸ ਜਵਾਬ ਨੂੰ ਲੈ ਕੇ ਮਹਿਲਾ ਕਮਿਸ਼ਨ ਕੋਲ ਪਹੁੰਚੇ ਸੀ। ਇਸ ਦੇ ਨਾਲ ਹੀ ਹੁਣ ਮਹਿਲਾ ਕਮਿਸ਼ਨ ਜਲਦੀ ਹੀ ਬੀਬੀ ਜਗੀਰ ਕੌਰ ਨੂੰ ਬੁਲਾ ਕੇ ਉਨ੍ਹਾਂ ਦੇ ਬਿਆਨ ਲੈ ਸਕਦਾ ਹੈ।






















