ਬੀਜੇਪੀ ਦੇ ਲੀਡਰਾਂ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਮੰਤਰੀ ਵੀ ਰਾਜਪਾਲ ਨੂੰ ਮਿਲੇ

Continues below advertisement

ਬੀਜੇਪੀ ਦੇ ਲੀਡਰਾਂ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਮੰਤਰੀ ਵੀ ਰਾਜਪਾਲ ਨੂੰ ਮਿਲੇ

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰ ਸਰਕਾਰ ਨੂੰ ਲਿਖੇ ਪੱਤਰਾਂ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੀਟਿੰਗਾਂ ਦੇ ਬਾਵਜੂਦ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨਾਲ ਬਦਲੇ ਦੀ ਭਾਵਨਾ ਨਾਲ ਪ੍ਰੇਰਿਤ ਹੁੰਦਿਆਂ ਸੂਬੇ ਵਿੱਚੋਂ ਚੌਲਾਂ ਦੀ ਲਿਫਟਿੰਗ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਮੰਤਰੀ ਜੇ.ਪੀ.ਨੱਡਾ ਨਾਲ ਵੀ ਮੁਲਾਕਾਤ ਕਰਕੇ ਸੂਬੇ ਵਿੱਚ ਡੀਏਪੀ ਦੀ ਘਾਟ ਨੂੰ ਹੱਲ ਕਰਨ ਦੀ ਅਪੀਲ ਕੀਤੀ ਹੈ।

ਕੈਬਨਿਟ ਮੰਤਰੀ ਚੀਮਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੰਨ ਕਾਲੇ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਸਜ਼ਾ ਦੇਣ ਅਤੇ ਸੂਬੇ ਦੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕੇਂਦਰ ਸਰਕਾਰ ਨੂੰ ਯਾਦ ਦਿਵਾਇਆ ਕਿ ਪੰਜਾਬ ਦੇ ਕਿਸਾਨ ਕੇਂਦਰੀ ਪੂਲ ਵਿੱਚ 40 ਪ੍ਰਤੀਸ਼ਤ ਕਣਕ ਅਤੇ 22 ਪ੍ਰਤੀਸ਼ਤ ਚੌਲਾਂ ਦਾ ਯੋਗਦਾਨ ਪਾਉਂਦੇ ਹਨ, ਜੋ ਉਨ੍ਹਾਂ ਦੀ ਮਿਹਨਤ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲੰਬੇ ਸਮੇਂ ਤੋਂ ਭਾਰਤ ਦਾ ਅੰਨ ਭੰਡਾਰ ਰਿਹਾ ਹੈ ਅਤੇ ਸੂਬੇ ਦੇ ਕਿਸਾਨਾਂ ਦੇ ਹੱਕਾਂ ਨੂੰ ਅੱਖੋਂ ਪਰੋਖੇ ਕਰਨਾ ਬੇਇਨਸਾਫ਼ੀ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਮੰਤਰੀ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਅਨਾਜ ਮੰਡੀਆਂ ਦਾ ਦੌਰਾ ਕਰ ਰਹੇ ਹਨ। ਵਿੱਤ ਮੰਤਰੀ ਚੀਮਾ ਨੇ ਆਸ ਪ੍ਰਗਟਾਈ ਕਿ ਪੰਜਾਬ ਦੇ ਰਾਜਪਾਲ ਕੇਂਦਰ ਸਰਕਾਰ ਕੋਲ ਸੂਬੇ ਦੇ ਹਿਤਾਂ ਦੀ ਜ਼ੋਰਦਾਰ ਵਕਾਲਤ ਕਰਨਗੇ।

Continues below advertisement

JOIN US ON

Telegram