Ajnala Clash । ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਸਵਾਲ

Continues below advertisement

Amritpal singh News: ਪੰਜਾਬ ਦੇ ਅਜਨਾਲਾ ਥਾਣੇ 'ਤੇ ਆਪਣੇ ਸਮਰਥਕਾਂ ਸਮੇਤ ਹਮਲਾ ਕਰਨ ਵਾਲੇ ਖਾਲਿਸਤਾਨ ਸਮਰਥਕ 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਨੇ ਆਪਣੇ ਆਪ ਨੂੰ ਭਾਰਤੀ ਨਾਗਰਿਕ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਅੰਮ੍ਰਿਤਪਾਲ ਨੇ ਇੱਕ ਨਿਊਜ਼ ਏਜੰਸੀ ਨੂੰ ਦਿੱਤੇ ਇੰਟਰਵਿਊ 'ਚ ਕਿਹਾ- ਮੈਂ ਖੁਦ ਨੂੰ ਭਾਰਤੀ ਨਾਗਰਿਕ ਨਹੀਂ ਮੰਨਦਾ। ਪਾਸਪੋਰਟ ਸਿਰਫ਼ ਇੱਕ ਯਾਤਰਾ ਦਸਤਾਵੇਜ਼ ਹੈ, ਇਹ ਕਿਸੇ ਨੂੰ ਭਾਰਤੀ ਨਹੀਂ ਬਣਾਉਂਦਾ।

ਅੰਮ੍ਰਿਤਪਾਲ ਨੇ ਕਿਹਾ ਕਿ ਜੇਕਰ ਪੁਲਿਸ ਨੇ ਸ਼ਾਂਤਮਈ ਪ੍ਰਦਰਸ਼ਨ ਨੂੰ ਰੋਕਿਆ ਤਾਂ ਹਿੰਸਾ ਨੂੰ ਰੋਕਣਾ ਉਨ੍ਹਾਂ ਦੇ ਵੱਸ ਵਿੱਚ ਨਹੀਂ ਹੋਵੇਗਾ। ਅੱਤਵਾਦ ਅਜਿਹੀ ਚੀਜ਼ ਨਹੀਂ ਹੈ ਜੋ ਮੈਂ ਸ਼ੁਰੂ ਕਰ ਸਕਦਾ ਹਾਂ। ਅੱਤਵਾਦ ਨੂੰ ਕੋਈ ਸ਼ੁਰੂ ਜਾਂ ਖਤਮ ਨਹੀਂ ਕਰ ਸਕਦਾ। ਇਹ ਕੁਦਰਤੀ ਹੈ। ਅੱਤਵਾਦ ਉਦੋਂ ਪੈਦਾ ਹੁੰਦਾ ਹੈ ਜਦੋਂ ਕਿਸੇ ਨੂੰ ਹੱਦ ਤੋਂ ਵੱਧ ਦੱਬਿਆ ਜਾਂਦਾ ਹੈ।

Continues below advertisement

JOIN US ON

Telegram